ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ''ਤੇ

05/26/2018 3:14:41 AM

ਤਲਵੰਡੀ ਸਾਬੋ(ਮੁਨੀਸ਼)-ਸਥਾਨਕ ਨਗਰ ਦੇ ਬਠਿੰਡਾ ਰੋਡ 'ਤੇ ਸਰਕਾਰੀ ਬੋਰਡਾਂ 'ਤੇ ਕਾਲਾ ਰੰਗ ਫੇਰੇ ਜਾਣ (ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ) ਦੇ ਦੋਸ਼ਾਂ ਤਹਿਤ ਨਾਮਜ਼ਦ ਕੀਤੇ ਗਏ ਲੱਖਾ ਸਿਧਾਣਾ ਅਤੇ ਬਾਬਾ ਹਰਦੀਪ ਸਿੰਘ ਨੂੰ ਤਲਵੰਡੀ ਸਾਬੋ ਦੀ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਦੋਵਾਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ।
ਜਾਣਕਾਰੀ ਅਨੁਸਾਰ 5 ਅਪ੍ਰੈਲ ਦੀ ਰਾਤ ਨੂੰ ਤਲਵੰਡੀ ਸਾਬੋ ਦੇ ਬਠਿੰਡਾ ਰੋਡ 'ਤੇ ਬੈਂਕਾਂ, ਪੈਟਰੋਲ ਪੰਪ, ਸਕੂਲਾਂ ਸਮੇਤ ਕਈ ਸਰਕਾਰੀ ਦਫਤਰਾਂ ਦੇ ਅੰਗਰੇਜ਼ੀ ਵਿਚ ਲਿਖੇ ਬੋਰਡਾਂ 'ਤੇ ਕਾਲਾ ਰੰਗ ਫੇਰ ਦਿੱਤਾ ਗਿਆ ਸੀ। ਤਲਵੰਡੀ ਸਾਬੋ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ ਜਿਸ ਤੋਂ ਬਾਅਦ ਪੁਲਸ ਨੇ ਮਾਮਲੇ ਵਿਚ ਲੱਖਾ ਸਿਧਾਣਾ ਅਤੇ ਬਾਬਾ ਹਰਦੀਪ ਸਿੰਘ ਸਮੇਤ 14 ਲੋਕਾਂ ਨੂੰ ਮਾਮਲੇ ਵਿਚ ਨਾਮਜ਼ਦ ਕਰ ਦਿੱਤਾ ਸੀ। ਬੀਤੇ ਦਿਨ ਲੱਖਾ ਸਿਧਾਣਾ ਅਤੇ ਬਾਬਾ ਹਰਦੀਪ ਸਿੰਘ ਦੀ ਕੀਤੀ ਗਈ ਗ੍ਰਿਫਤਾਰੀ ਤੋਂ ਬਾਅਦ ਅੱਜ ਉਕਤ ਮਾਮਲੇ 'ਚ  ਤਲਵੰਡੀ ਸਾਬੋ ਪੁਲਸ ਨੇ ਦੋਵਾਂ ਨੂੰ ਤਲਵੰਡੀ ਸਾਬੋ ਦੇ ਮਾਣਯੋਗ ਅਮਨਪ੍ਰੀਤ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਜਿਥੇ ਮਾਣਯੋਗ ਅਦਾਲਤ ਨੇ ਦੋਵਾਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ।