ਲੁਧਿਆਣਾ ਦੀ ਗੱਤਾ ਫੈਕਟਰੀ ''ਚ ਲੱਗੀ ਭਿਆਨਕ ਅੱਗ

05/23/2018 2:18:53 PM

ਲੁਧਿਆਣਾ (ਰਿਸ਼ੀ) : ਸ਼ਹਿਰ ਦੇ ਫੋਕਟ ਪੁਆਇੰਟ ਫੇਜ਼-5 'ਚ ਸਥਿਤ ਇਕ ਗੱਤਾ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜ ਗਈਆਂ ਹਨ ਅਤੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ 'ਚ ਲੱਗੀਆਂ ਹੋਈਆਂ ਹਨ। ਅੱਗ ਕਿਨ੍ਹਾਂ ਕਾਰਨਾਂ ਕਰਕੇ ਲੱਗੀ ਹੈ, ਅਜੇ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ।