ਬਾਹਰੋਂ ਸ਼ਰਾਬ ਲਿਆ ਕੇ ਵੇਚਣ ਵਾਲਾ ਗ੍ਰਿਫ਼ਤਾਰ

05/26/2018 7:36:41 AM

 ਫ਼ਰੀਦਕੋਟ (ਰਾਜਨ) - ਬਾਹਰੋਂ ਸ਼ਰਾਬ ਲਿਆ ਕੇ ਵੇਚਣ ਦੇ ਮਾਮਲੇ ਵਿਚ ਦਰਜ ਮੁਕੱਦਮਾ ਨੰਬਰ 51 ਮਿਤੀ 22 ਮਈ ਦੇ ਕਥਿਤ ਦੋਸ਼ੀ ਦਿਨੇਸ਼ ਕੁਮਾਰ ਪੁੱਤਰ ਰੌਸ਼ਨ ਲਾਲ ਵਾਸੀ ਬਾਘਾਪੁਰਾਣਾ ਨੂੰ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਸੀ. ਆਈ. ਏ ਸਟਾਫ਼ ਜੈਤੋ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਜਦੋਂ ਉਕਤ ਸਹਾਇਕ ਥਾਣੇਦਾਰ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਬੱਸ ਅੱਡਾ ਬਾਜਾਖਾਨਾ ਵਿਖੇ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਉਕਤ ਵਿਅਕਤੀ ਚੰਡੀਗਡ਼੍ਹ ਅਤੇ ਹਰਿਆਣਾ ਤੋਂ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ, ਜਿਸ ’ਤੇ ਉਕਤ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਸੀ ਜਦਕਿ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਸੀ। ਉਕਤ ਸਹਾਇਕ ਥਾਣੇਦਾਰ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਉਕਤ ਕਥਿਤ ਦੋਸ਼ੀ ਨੂੰ ਇਕ ਕਾਰ ਵਿਚ 144 ਬੋਤਲਾਂ ਸ਼ਰਾਬ ਲੈ ਕੇ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਗਿਆ।
 


Related News