ਮੋਹਾਲੀ ਪੁਲਸ ਵਲੋਂ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ

05/04/2018 11:53:15 AM

ਮੋਹਾਲੀ (ਨਿਆਮੀਆਂ) : ਮੋਹਾਲੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ 2 ਵਿਅਕਤੀਆਂ ਨੂੰ 160 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੋਹਾਲੀ ਵਾਸੀ ਨਿਸ਼ੀ ਕਾਂਤ ਪੁੱਤਰ ਬਚਨ ਲਾਲ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਹ ਦਿੱਲੀ ਤੋਂ ਹੈਰੋਇਨ ਲਿਆ ਰਿਹਾ ਹੈ। ਇਸ 'ਤੇ ਤੁਰੰਤ ਕਾਰਵਾਈ ਕਰਦਿੱਾਂ ਪੁਲਸ ਨੇ ਏਅਰਪੋਰਟ ਚੌਂਕ ਨੇੜੇ ਨਾਕਾਬੰਦੀ ਕਰਕੇ ਨਿਸ਼ੀ ਕਾਂਤ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ।
ਇਸ ਤੋਂ ਇਲਾਵਾ ਪੁਲਸ ਨੇ ਅਮਰਟੈਕਸ ਚੌਂਕ ਤੋਂ ਬਲਦੇਵ ਸਿੰਘ ਪੁੱਤਰ ਕੁਲਦੀਪ ਸਿੰਘ ਵਾਲੀ ਰਾਜਪੁਰਾ ਨੂੰ 40 ਕਿਲੋ ਭੁੱਕੀ-ਚੁਰੇ ਸਮੇਤ ਗ੍ਰਿਫਤਾਰ ਕੀਤਾ ਹੈ। ਉਕਤ ਦੋਸ਼ੀਆਂ ਨੂੰ ਪੁਲਸ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕਰੇਗੀ, ਜਿਸ ਤੋਂ ਬਾਅਦ ਪੁਲਸ ਰਿਮਾਂਡ ਲੈ ਕੇ ਹੋਰ ਡੂੰਘਾਈ ਨਾਲ ਉਨ੍ਹ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।


Related News