ਮੋਟਰਸਾਈਕਲ ਅਤੇ ਬੱਸ ਦੀ ਜ਼ਬਰਦਸਤ ਟੱਕਰ, ਮੌਤ

Wednesday, Apr 25, 2018 - 12:06 PM (IST)

ਤਪਾ ਮੰਡੀ (ਸ਼ਾਮ, ਗਰਗ)—ਅੱਜ ਸਵੇਰੇ 10.30 ਵਜੇ ਦੇ ਕਰੀਬ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਪਰ ਸਮੇਂ ਸਿਰ ਪੁਲਸ ਪ੍ਰਸ਼ਾਸਨ ਦੇ ਨਾ ਪਹੁੰਚਣ 'ਤੇ ਉੱਥੇ ਖੜ੍ਹੇ ਲੋਕਾਂ ਨੇ ਰੋਸ ਪ੍ਰਗਟ ਕੀਤਾ। ਇਸ ਮੌਕੇ 'ਤੇ ਮੌਜੂਦ ਅਜਮੇਰ ਸਿੰਘ, ਰਾਜ ਸਿੰਘ ਬਰਨਾਲਾ,ਜਸਵੀਰ ਸਿੰਘ, ਮਨਜੀਤ ਸਿੰਘ ਆਦਿ ਦਾ ਕਹਿਣਾ ਹੈ ਕਿ ਮੋਟਰਸਾਈਕਲ ਸਵਾਰ ਕੁਲਵੰਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਤਪਾ ਪਿੰਡ ਘੁੜੈਲੀ ਵਿਖੇ ਮਿਸਤਰੀ ਦਾ ਕੰਮ ਕਰਦਾ ਹੈ, ਤਾਂ ਸਾਹਮਣੇ ਤੋਂ ਆਉਂਦੀ ਇੱਕ ਸਰਕਾਰੀ ਹਰੇ ਰੰਗ ਦੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਦਰੜ ਕੇ ਚਾਲਕ ਬੱਸ ਨੂੰ ਭਜਾ ਕੇ ਲੈ ਗਿਆ, ਜਿਸ ਸੰਬੰਧੀ ਉਨ੍ਹਾਂ ਨੇ ਤਪਾ ਅਤੇ ਬਰਨਾਲਾ ਪੁਲਸ ਦੇ ਸਰਕਾਰੀ ਨੰਬਰਾਂ 'ਤੇ ਫੋਨ ਵੀ ਕੀਤਾ ਪਰ ਕਿਸੇ ਨੇ ਫੋਨ ਨਹੀ ਚੁੱਕਿਆ, ਜਿਸ ਦੇ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਪੁਲਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਜ਼ਖਮੀ ਹਾਲਤ 'ਚ ਵਿਅਕਤੀ ਨੂੰ ਇੱਕ ਪ੍ਰਾਈਵੇਟ ਵਾਹਨ 'ਤੇ ਸਿਵਲ ਹਸਪਤਾਲ ਤਪਾ 'ਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰਕ ਮੈਂਬਰਾਂ ਨੇ ਹਸਪਤਾਲ 'ਚ ਪਹੁੰਚਣ 'ਤੇ ਮ੍ਰਿਤਕ ਦੀ ਪਛਾਣ ਹੋਈ ਅਤੇ ਘਟਨਾ ਵਾਲੀ ਥਾਂ 'ਤੇ ਸਿਟੀ ਪੁਲਸ ਦੇ ਗੁਰਮੇਲ ਸਿੰਘ ਪੁਲਸ ਪਾਰਟੀ ਸਮੇਤ ਪਹੁੰਚ ਕੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  


Related News