ਮੋਟਰਸਾਈਕਲ ਚੋਰ ਗਿਰੋਹ ਦੇ 4 ਮੈਂਬਰ ਗ੍ਰਿਫਤਾਰ (ਵੀਡੀਓ)
Saturday, May 26, 2018 - 04:01 PM (IST)
ਮੋਗਾ (ਬਿਊਰੋ) - ਮੋਗਾ ਪੁਲਸ ਨੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਕਾਬੂ ਕੀਤੇ ਇਨ੍ਹਾਂ ਮੁਲਜ਼ਮਾਂ ਤੋਂ ਚੋਰੀ ਦੇ 20 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ, ਜੋ ਇਨ੍ਹਾਂ ਨੇ ਮੋਗਾ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚੋਂ ਚੋਰੀ ਕੀਤੇ ਸਨ।
ਇਸ ਦੌਰਾਨ ਮੋਗਾ ਦੇ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਮੁਲਾਜ਼ਮ ਨਸ਼ੇ ਦੀ ਪੂਰਤੀ ਦੇ ਲਈ ਮੋਟਰਸਾਈਕਲ ਦੀ ਚੋਰੀ ਕਰਦੇ ਸਨ ਅਤੇ ਹਜ਼ਾਰਾਂ ਰੁਪਏ ਦੇ ਇਨ੍ਹਾਂ ਵਾਹਨਾਂ ਨੂੰ ਮਹਿਜ਼ 15-16 ਸੌ ਰੁਪਏ 'ਚ ਅੱਗੇ ਵੇਚ ਦਿੰਦੇ ਸਨ। ਉਕਤ ਨੌਜਵਾਨਾਂ ਨੂੰ ਕਾਬੂ ਕਰਨ 'ਤੇ ਉਨ੍ਹਾਂ ਤੋਂ ਨਸ਼ੀਲਾ ਪਾਊਡਰ ਵੀ ਬਰਾਮਦ ਹੋਇਆ ਹੈ। ਪੁਲਸ ਨੇ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਤੋਂ ਹੋਰ ਕੁਝ ਵੀ ਪਤਾ ਲੱਗ ਸਕਦਾ ਹੈ।