ਪੰਜਾਬ ਨੂੰ ਨਸ਼ਾ-ਮੁਕਤ ਕਰਨਾ ਮੇਰਾ ਮੁੱਖ ਮਕਸਦ : ਸਿੱਧੂ

Wednesday, May 23, 2018 - 06:58 AM (IST)

ਅੰਮ੍ਰਿਤਸਰ(ਵਾਲੀਆ/ ਕਮਲ)- ਅੱਜ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸੁਪਰੀਮ ਕੋਰਟ ਤੋਂ ਬਰੀ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਉਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪੰਜਾਬ ਨੂੰ ਨਸ਼ਾ-ਮੁਕਤ ਕਰਨਾ ਹੈ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਬਿਆਸ ਦਰਿਆ ਵਿਚ ਜ਼ਹਿਰੀਲਾ ਪਾਣੀ ਮਿਲਣ ਸਬੰਧੀ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਸ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਕੌਂਸਲਰ ਦਮਨਦੀਪ ਸਿੰਘ, ਕੌਂਸਲਰ ਸ਼ਲਿੰਦਰ ਸਿੰਘ ਸ਼ੈਲੀ, ਮਾ. ਹਰਪਾਲ ਸਿੰਘ ਵੇਰਕਾ, ਕੌਂਸਲਰ ਜਰਨੈਲ ਸਿੰਘ, ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ, ਚਰਨਦੀਪ ਸਿੰਘ ਬੱਬਾ, ਰਿੰਕੂ ਮੱਤੇਵਾਲ, ਰਾਜੇਸ਼ ਮਦਾਨ, ਅਮੀਰ ਸਿੰਘ ਘੁੱਲੀ, ਨਿਰਮਲ ਸਿੰਘ ਬੀ. ਐੱਮ. ਟੀ., ਗਿਰੀਸ਼ ਸ਼ਰਮਾ, ਸੰਦੀਪ ਸ਼ਰਮਾ, ਸੌਰਵ ਮਦਾਨ ਮਿੱਠੂ, ਸੁਸ਼ੀਲ ਰਾਵਤ, ਸੁਰਜੀਤ ਸਿੰਘ ਪੱਪਾ ਪ੍ਰਧਾਨ, ਕੌਂਸਲਰ ਨਵਦੀਪ ਸਿੰਘ ਹੁੰਦਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।


Related News