ਨਸ਼ਾ ਸਮੱਗਲਿੰਗ ਦੇ ਦੋਸ਼ੀ ਨੂੰ 9 ਮਹੀਨੇ ਕੈਦ

Thursday, May 24, 2018 - 12:36 AM (IST)

ਹੁਸ਼ਿਆਰਪੁਰ, (ਜ.ਬ.)- ਸਾਲ 2014 'ਚ 25 ਗ੍ਰਾਮ ਨਸ਼ੇ ਵਾਲੇ ਪਾਊਡਰ ਨਾਲ ਕਾਬੂ ਦੋਸ਼ੀ ਮੁਨੀਸ਼ ਕੁਮਾਰ ਪੁੱਤਰ ਸ਼ਿਵ ਕੁਮਾਰ ਵਾਸੀ ਮੁਹੱਲਾ ਰਵਿਦਾਸ ਨਗਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਜ਼ਿਲਾ ਤੇ ਐਡੀਸ਼ਨਲ ਸੈਸ਼ਨ ਜੱਜ ਰਣਜੀਤ ਕੁਮਾਰ ਜੈਨ ਦੀ ਅਦਾਲਤ ਨੇ 9 ਮਹੀਨੇ ਦੀ ਕੈਦ ਦੇ ਨਾਲ 1 ਹਜ਼ਾਰ ਜੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ 'ਤੇ ਦੋਸ਼ੀ ਨੂੰ 2 ਮਹੀਨੇ ਕੈਦ ਹੋਰ ਕੱਟਣੀ ਹੋਵੇਗੀ।
ਗੌਰਤਲਬ ਹੈ ਕਿ ਥਾਣਾ ਸਦਰ ਪੁਲਸ ਨੇ ਏ. ਐੱਸ. ਆਈ. ਸੋਹਣ ਲਾਲ ਨੇ ਪੁਲਸ ਪਾਰਟੀ ਨਾਲ 29 ਮਈ 2014 ਨੂੰ ਬੰਗਲਾ ਛਾਉਣੀ ਦੇ ਨਜ਼ਦੀਕ ਨਾਕਾਬੰਦੀ ਕੀਤੀ ਸੀ। ਇਸੇ ਦੌਰਾਨ ਸ਼ੱਕ ਦੇ ਆਧਾਰ 'ਤੇ ਮੁਨੀਸ਼ ਕੁਮਾਰ ਪੁੱਤਰ ਸ਼ਿਵ ਕੁਮਾਰ ਵਾਸੀ ਮੁਹੱਲਾ ਰਵਿਦਾਸ ਨਗਰ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 25 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ ਸੀ। ਪੁਲਸ ਨੇ ਦੋਸ਼ੀ ਦੇ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।


Related News