ਨਸ਼ੇ ਵਾਲੇ ਪਾਊਡਰ ਸਮੇਤ ਇਕ ਗ੍ਰਿਫ਼ਤਾਰ

05/25/2018 2:03:54 AM

ਦਸੂਹਾ, (ਝਾਵਰ)- ਐੱਸ. ਟੀ. ਐੱਫ. ਪੁਲਸ ਦੇ ਸਬ ਇੰਸਪੈਕਟਰ ਮਨਮੋਹਨ ਲਾਲ ਨੇ ਪੁਲਸ ਪਾਰਟੀ ਸਮੇਤ ਦਸੂਹਾ ਨਜ਼ਦੀਕ ਛਾਗਲਾ ਮੋੜ 'ਤੇ ਨਾਕਾਬੰਦੀ ਦੌਰਾਨ ਇਕ ਬਿਨ੍ਹਾਂ ਨੰਬਰੀ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 37 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। 
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐੱਨ.ਡੀ.ਪੀ.ਸੀ. ਐਕਟ ਅਧੀਨ ਕੇਸ ਦਰਜ ਕੀਤਾ ਗਿਆ ਤੇ ਫੜੇ ਗਏ ਦੋਸ਼ੀ ਨੂੰ ਅੱਜ ਦਸੂਹਾ ਦੀ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।