50 ਨਸ਼ੀਲੇ ਟੀਕਿਆਂ ਸਮੇਤ ਇਕ ਨੌਜਵਾਨ ਗ੍ਰਿਫਤਾਰ

05/27/2018 7:59:52 AM

ਰਾਹੋਂ (ਪ੍ਰਭਾਕਰ)— ਨਵਾਂਸ਼ਹਿਰ ਦੇ ਐੱਸ. ਐੱਸ. ਪੀ. ਸਤਿੰਦਰ ਸਿੰਘ ਵੱਲੋਂ ਵਾਹਨਾਂ ਦੀ ਚੈਕਿੰਗ ਕਰਨ ਦੇ ਦਿੱਤੇ ਆਦੇਸ਼ਾਂ ਤਹਿਤ ਥਾਣਾ ਰਾਹੋਂ ਦੇ ਇੰਸਪੈਕਟਰ ਸੁਵਿੰਦਰ ਪਾਲ ਸਿੰਘ ਅਤੇ ਏ. ਐੱਸ. ਆਈ. ਸੁਰਿੰਦਰ ਸਿੰਘ ਦੀ ਪੁਲਸ ਪਾਰਟੀ ਜਾਡਲਾ ਟੀ ਪੁਆਇੰਟ ਰਾਹੋਂ ਵਿਖੇ ਵਾਹਨਾਂ ਦੀ ਜਨਰਲ ਚੈਕਿੰਗ ਕੀਤੀ ਗਈ। ਇਸੇ ਦੌਰਾਨ ਬੱਸ ਸਟੈਂਡ ਰਾਹੋਂ ਵੱਲੋਂ ਇਕ ਮੋਨਾ ਨੌਜਵਾਨ ਹੱਥ 'ਚ ਪਲਾਸਟਿਕ ਦਾ ਲਿਫਾਫਾ ਫੜਕੇ ਆਉਂਦਾ ਦਿਖਾਈ ਦਿੱਤਾ ਅਤੇ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਫੜ ਕੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 50 ਨਸ਼ੀਲੇ ਟੀਕੇ ਬਰਾਮਦ ਹੋਏ। 
ਇੰਸਪੈਕਟਰ ਸੁਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਰਜਿੰਦਰ ਕੁਮਾਰ ਪੁੱਤਰ ਮੰਗਤ ਰਾਮ ਵਾਸੀ ਕੁਲਾਮ ਰੋਡ ਨਵਾਂਸ਼ਹਿਰ ਦੇ ਰੂਪ 'ਚ ਹੋਈ, ਜਿਸ ਦੇ ਖਿਲਾਫ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕਰਕੇ ਨਵਾਂਸ਼ਹਿਰ ਦੀ ਅਦਾਲਤ 'ਚ ਪੇਸ਼ ਕਰਕੇ ਜੱਜ ਸਾਹਿਬ ਦੇ ਹੁਕਮਾਂ ਅਨੁਸਾਰ ਜੇਲ ਭੇਜਿਆ।


Related News