ਸਕੂਲਾਂ ਦਾ ਸਮਾਂ ਬਦਲਣ ਦੀ ਫੈਲੀ ਅਫਵਾਹ, ਸਿੱਖਿਆ ਮੰਤਰੀ ਵਲੋਂ ਸਖਤ ਨਿਰਦੇਸ਼

05/26/2018 4:21:14 PM

ਚੰਡੀਗੜ੍ਹ (ਨਿਆਮੀਆਂ) : ਇਸ ਸਮੇਂ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਸੂਬੇ ਦੇ ਸਕੂਲਾਂ ਦਾ ਸਮਾਂ ਬਦਲਣ ਦੀ ਅਫਵਾਹ ਤੇਜ਼ੀ ਨਾਲ ਫੈਲ ਰਹੀ ਹੈ ਅਤੇ ਇਹ ਸੰਦੇਸ਼ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਨਾਂ 'ਤੋਂ ਵਾਇਰਲ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਇਸ ਸਬੰਧੀ ਬਿਲਕੁਲ ਫਰਜ਼ੀ ਸੰਦੇਸ਼ ਦਿੱਤਾ ਜਾ ਰਿਹਾ ਹੈ ਅਤੇ ਸਕੂਲਾਂ ਦਾ ਸਮਾਂ ਨਹੀਂ ਬਦਲ ਰਿਹਾ। ਬੁਲਾਰੇ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਅਜਿਹਾ ਫਰਜ਼ੀ ਸੁਨੇਹਾ ਪਾਉਣ ਵਾਲੇ ਖਿਲਾਫ ਸਿੱਖਿਆ ਮੰਤਰੀ ਨੇ ਸਖਤ ਕਾਰਵਾਈ ਕਰਨ ਲਈ ਸੂਬੇ ਦੇ ਪੁਲਸ ਮੁਖੀ ਨੂੰ ਕਿਹਾ ਹੈ।


Related News