ਮਹਿਲਾ ਮੁਲਾਜ਼ਮ ਨੂੰ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰਨ ਦੇ ਦੋਸ਼ ''ਚ ਮਾਲਕ ਗ੍ਰਿਫਤਾਰ

05/13/2018 7:03:49 AM

ਖਰੜ,   (ਰਣਬੀਰ, ਸ਼ਸ਼ੀ, ਅਮਰਦੀਪ)-  ਇਕ ਮਹਿਲਾ ਮੁਲਾਜ਼ਮ ਨੂੰ ਸਬੰਧ ਬਣਾਉਣ ਲਈ ਮਜਬੂਰ ਕਰਨ ਦੇ ਦੋਸ਼ 'ਚ ਸੰਨੀ ਇਨਕਲੇਵ ਪੁਲਸ ਨੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ, ਜਿਸ ਨੂੰ ਅੱਜ ਖਰੜ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਣ ਦੇ ਹੁਕਮ ਸੁਣਾਏ ਹਨ। 
ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਰਕਤਾ ਔਰਤ ਮੁਤਾਬਕ ਉਹ 5 ਮਹੀਨਿਆਂ ਤੋਂ ਮਨਜਿੰਦਰ ਸਿੰਘ ਨਾਂ ਦੇ ਵਿਅਕਤੀ ਦੇ ਦਫਤਰ 'ਚ ਸਫਾਈ ਸੇਵਕ ਵਜੋਂ ਕੰਮ ਕਰ ਰਹੀ ਸੀ। ਇਸੇ ਦੌਰਾਨ ਉਸ ਦੇ ਮਾਲਕ ਨੇ ਉਸ ਨੂੰ ਕਈ ਵਾਰ ਜ਼ਬਰਦਸਤੀ ਆਪਣੇ ਨਾਲ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕੀਤਾ। ਆਖਿਰ ਉਹ ਜਦੋਂ ਉਸਨੂੰ ਜ਼ਿਆਦਾ ਤੰਗ-ਪ੍ਰੇਸ਼ਾਨ ਕਰਨ ਲੱਗਾ ਤਾਂ ਇਸ ਬਾਰੇ ਉਸ ਨੇ ਆਪਣੇ ਪਰਿਵਾਰ ਨੂੰ ਦੱਸਿਆ, ਜਿਸ ਮਗਰੋਂ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News