ਪਾਕਿ ਹਾਈ ਕੋਰਟ ਨੇ ਖਵਾਜ਼ਾ ਆਸਿਫ ਨੂੰ ਸੰਸਦ ਲਈ ਠਹਿਰਾਇਆ ''ਅਯੋਗ''

04/26/2018 4:33:23 PM

ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਵਿਚ ਇਸਲਾਮਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਦਿੱਤੇ ਆਪਣੇ ਇਕ ਅਹਿਮ ਫੈਸਲੇ ਵਿਚ ਵਿਦੇਸ਼ ਮੰਤਰੀ ਖਵਾਜ਼ਾ ਆਸਿਫ ਨੂੰ ਸੰਸਦ ਮੈਂਬਰ ਦੇ ਤੌਰ 'ਤੇ 'ਅਯੋਗ' ਕਰਾਰ ਦਿੱਤਾ। ਤਿੰਨ ਮੈਂਬਰਾਂ ਦੀ ਸਪੇਸ਼ਲ ਬੈਂਚ ਨੇ ਇਹ ਫੈਸਲਾ ਸੁਣਾਇਆ। ਅਦਾਲਤ ਦੇ ਇਸ ਫੈਸਲੇ ਨੂੰ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਪਾਰਟੀ ਲਈ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਅਗਲੇ ਕੁਝ ਹੀ ਮਹੀਨਿਆਂ ਵਿਚ ਪਾਕਿਸਤਾਨ ਵਿਚ ਆਮ ਚੋਣਾਂ ਹੋਣ ਵਾਲੀਆਂ ਹਨ।

ਜਾਣਕਾਰੀ ਮੁਤਾਬਕ ਉਨ੍ਹਾਂ ਦੇ ਚੋਣ ਖੇਤਰ ਸਿਆਲਕੋਟ ਦੇ ਹੀ ਉਨ੍ਹਾਂ ਦੇ ਵਿਰੋਧੀ ਨੇਤਾ ਨੇ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਉਨ੍ਹਾਂ ਨੇ ਸੰਯੁਕਤ ਅਰਬ ਅਮੀਰਤ (ਯੂ. ਏ. ਈ.) ਤੋਂ ਕਥਿਤ ਰੂਪ ਵਿਚ ਇਕ ਵਰਕ ਪਰਮਿਟ ਹਾਸਲ ਕੀਤਾ ਹੋਇਆ ਹੈ। ਇਸ ਮਾਮਲੇ ਵਿਚ ਉਨ੍ਹਾਂ ਵੱਲੋਂ ਹਾਲੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇਹ ਵੀ ਸਪੱਸ਼ਟ ਨਹੀਂ ਹੈ ਕਿ ਉਹ ਆਪਣੇ ਅਹੁਦੇ ਤੋਂ ਕਦੋਂ ਅਸਤੀਫਾ ਦੇਣਗੇ।