ਪਾਕਿ ਨੇ ਅਮਰੀਕੀ ਡਿਪਲੋਮੈਟਾਂ ਨਾਲ ''ਗਲਤ ਵਤੀਰਾ'' ਕਰਨ ਦੇ ਦੋਸ਼ਾਂ ਤੋਂ ਕੀਤਾ ਇਨਕਾਰ

05/26/2018 3:16:15 PM

ਇਸਲਾਮਾਬਾਦ—  ਪਾਕਿਸਤਾਨ ਨੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਦੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ ਕਿ ਇਸਲਾਮਾਬਾਦ ਵਿਚ ਅਮਰੀਕੀ ਡਿਪਲੋਮੈਟਾਂ ਨਾਲ ਗਲਤ ਵਤੀਰਾ ਕੀਤਾ ਗਿਆ। ਪਾਕਿਸਤਾਨ ਦਾ ਕਹਿਣਾ ਹੈ ਕਿ ਉਸ ਨੂੰ ਇਸ ਬਾਰੇ ਵਿਚ ਕੋਈ ਵਿਸ਼ੇਸ਼ ਸੂਚਨਾ ਨਹੀਂ ਮਿਲੀ ਹੈ। ਪੋਂਪਿਓ ਨੇ ਅਮਰੀਕੀ ਸੰਸਦ ਮੈਂਬਰਾਂ ਨਾਲ ਚਰਚਾ ਦੌਰਾਨ ਪਾਕਿਸਤਾਨ ਵਿਚ ਅਮਰੀਕੀ ਡਿਪਲੋਮੈਟਾਂ ਨਾਲ 'ਗਲਤ ਵਤੀਰੇ' 'ਤੇ ਚਿੰਤਾ ਪ੍ਰਗਟ ਕੀਤੀ। ਪਾਕਿਸਤਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕੱਲ ਮੀਡੀਆ ਨੂੰ ਕਿਹਾ ਕਿ ਉਨ੍ਹਾਂ ਨੂੰ ਪਾਕਿਸਤਾਨ ਵੱਲੋਂ ਕੋਈ ਖਾਸ ਸ਼ਿਕਾਇਤ ਨਹੀਂ ਮਿਲੀ ਹੈ ਅਤੇ ਅਮਰੀਕੀ ਡਿਪਲੋਮੈਟਾਂ ਨਾਲ ਵਤੀਰੇ ਦੇ ਮੁੱਦੇ ਨੂੰ ਹੱਲ ਕਰਨ ਲਈ ਪਾਕਿਸਤਾਨ ਵਿਚ ਇਕ ਪ੍ਰਣਾਲੀ ਹੈ।
ਉਨ੍ਹਾਂ ਕਿਹਾ, 'ਸਾਰੇ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਇਕ ਸਮਾਨ ਡਿਪਲੋਮੈਟਿਕ ਅਧਿਕਾਰ ਮਿਲੇ ਹੋਏ ਹਨ ਅਤੇ ਅੰਤਰਰਾਸ਼ਟਰੀ ਕਾਨੂੰਨ ਅਤੇ ਨਿਯਮਾਂ ਦੇ ਤਹਿਤ ਹਰ ਮੁਮਕਿਨ ਸਹਾਇਤਾ ਮਿਲੀ ਹੋਈ ਹੈ।' ਪਾਕਿਸਤਾਨ ਨੂੰ ਅਮਰੀਕਾ ਦੀ ਸਾਲਾਨਾ ਸਹਾਇਤਾ ਵਿਚ ਕਟੌਤੀ ਦੇ ਬਾਰੇ ਵਿਚ ਪੁੱਛੇ ਜਾਣ 'ਤੇ ਫੈਜ਼ਲ ਨੇ ਕਿਹਾ ਕਿ ਅਮਰੀਕਾ ਨੇ ਇਸ ਸਾਲ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ (ਗਠਜੋੜ ਸਹਾਇਤਾ ਫੰਡ) ਸੀ.ਐਸ.ਐਫ ਭੁਗਤਾਨ ਸਮੇਤ ਸੁਰੱਖਿਆ ਸਬੰਧੀ ਸਹਾਇਤਾ ਰੋਕ ਦਿੱਤੀ ਸੀ। ਉਨ੍ਹਾਂ ਕਿਹਾ, 'ਸਾਡਾ ਮੰਨਣਾ ਹੈ ਹੋਰ ਅਮਰੀਕੀ ਅਧਿਕਾਰੀਆਂ ਨੇ ਵੀ ਅਕਸਰ ਇਸ ਤੱਥ ਨੂੰ ਸਵੀਕਾਰ ਕੀਤਾ ਹੈ ਕਿ ਸੁਰੱਖਿਆ ਸਬੰਧੀ ਮਦਦ ਖੇਤਰ ਵਿਚ ਸਥਿਰਤਾ ਲਈ ਹੈ।


Related News