ਪਠਾਨਕੋਟ : ਟਰੱਕ ਨੇ ਆਟੋ ਨੂੰ ਮਾਰੀ ਟੱਕਰ, 11 ਜ਼ਖਮੀ

05/25/2018 4:15:59 PM

ਪਠਾਨਕੋਟ (ਧਰਮਿੰਦਰ) : ਪਠਾਨਕੋਟ ਦੇ ਡਿਫੈਂਸ ਰੋਡ 'ਤੇ ਪਿੰਡ ਝਚੇਲੀ ਨੇੜੇ ਇਕ ਟਰੱਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਆਟੋ 'ਚ ਬੈਠੇ 11 ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ 'ਚ 10 ਔਰਤਾਂ ਸਨ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆ ਜੇਰੇ ਇਲਾਜ਼ ਜ਼ਖਮੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਦੀ ਮੌਤ ਹੋ ਚੁੱਕੀ ਸੀ ਤੇ ਉਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਾ ਰਹੇ ਸਨ। ਜਿੱਥੇ ਪਿੰਡ ਝਚੇਲੀ ਨੇੜੇ ਇਕ ਟਰੱਕ ਨੇ ਉਨ੍ਹਾਂ ਦੇ ਆਟੋਂ ਨੂੰ ਟੱਕਰ ਮਾਰ ਦਿੱਤੀ ਤੇ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਏ। 


Related News