ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲੀ, ਮੌਤ

05/26/2018 12:40:09 AM

ਮਾਹਿਲਪੁਰ, (ਜ. ਬ.)- ਅੱਜ ਸ਼ਹਿਰ ਦੇ ਵਾਰਡ ਨੰਬਰ 4 ਵਿਚ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਇਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।  ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੀਤਮ ਸਿੰਘ (65) ਪੁੱਤਰ ਰਾਜੂ ਰਾਮ ਵਾਸੀ ਵਾਰਡ ਨੰਬਰ 4 ਮਾਹਿਲਪੁਰ ਨੇ ਅੱਜ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸਦੀ ਹਾਲਤ ਖ਼ਰਾਬ ਹੋਣ ਕਰਕੇ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ। ਡਾਕਟਰਾਂ ਨੇ ਉਸਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹੁਸ਼ਿਆਰਪੁਰ ਭੇਜ ਦਿੱਤਾ, ਜਿਥੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ।  ਪਰਿਵਾਰ ਦੇ ਮੈਂਬਰਾਂ ਅਨੁਸਾਰ ਮ੍ਰਿਤਕ ਕਈ ਦਿਨਾਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ। ਮਾਹਿਲਪੁਰ ਪੁਲਸ ਨੇ ਕਾਰਵਾਈ ਕਰਕੇ ਪੋਸਟ ਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।  


Related News