ਗ੍ਰਾਮੀਣ ਡਾਕ ਸੇਵਕ ਯੂਨੀਅਨ ਦਾ ਧਰਨਾ 11ਵੇਂ ਦਿਨ ਵੀ ਜਾਰੀ

Saturday, Jun 02, 2018 - 11:29 AM (IST)

ਗ੍ਰਾਮੀਣ ਡਾਕ ਸੇਵਕ ਯੂਨੀਅਨ ਦਾ ਧਰਨਾ 11ਵੇਂ ਦਿਨ ਵੀ ਜਾਰੀ

ਬਟਾਲਾ, (ਬੇਰੀ)—ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਗੁਰਦਾਸਪੁਰ ਵੱਲੋਂ ਜੋ ਅਣਮਿੱਥੇ ਸਮੇਂ ਦੀ ਹੜਤਾਲ ਚੱਲ ਰਹੀ ਹੈ, ਉਸਨੂੰ ਕਾਮਯਾਬ ਕਰਨ ਵਾਸਤੇ ਅੱਜ 11ਵੇਂ ਦਿਨ ਵੀ ਬਟਾਲਾ ਹੈੱਡ ਆਫਿਸ ਦੇ ਕਰਮਚਾਰੀਆਂ ਵੱਲੋਂ ਕੰਮ ਬੰਦ ਕਰ ਕੇ ਧਰਨਾ ਜਾਰੀ। 
ਧਰਨੇ ਨੂੰ ਸੰਬੋਧਨ ਕਰਦਿਆਂ ਗੁਰਦਾਸਪੁਰ ਦੇ ਡਵੀਜਨ ਸੈਕਟਰੀ ਜਗਤਾਰ ਸਿੰਘ ਨੇ ਦੱਸਿਆ ਕਿ ਗ੍ਰਾਮੀਣ ਡਾਕ ਸੇਵਕ 20-25 ਸਾਲ ਤੋਂ ਡਿਊਟੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਮਸਾ ਹੀ 8-10 ਹਜ਼ਾਰ ਰੁਪਏ ਮਿਲ ਰਹੇ ਹਨ, ਜਦਕਿ ਕਰਮਚਾਰੀਆਂ ਤੋਂ ਕੰਮ ਬਹੁਤ ਜ਼ਿਆਦਾ ਲਿਆ ਜਾ ਰਿਹਾ ਹੈ ਅਤੇ ਜਿਸ ਕਾਰਨ ਕਰਮਚਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਕੇ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਹੈ। ਇਸ ਦੌਰਾਨ ਸਾਮੂਹਿਕ ਤੌਰ 'ਤੇ ਫੈਸਲਾ ਲਿਆ ਗਿਆ ਕਿ ਜਿੰਨ੍ਹਾਂ ਚਿਰ ਤੱਕ ਉਨ੍ਹਾਂ ਦੀਆਂ ਮੰਗਾਂ ਲਾਗੂ ਨਹੀਂ ਹੁੰਦੀਆਂ, ਉਦੋਂ ਤੱਕ ਹੜਤਾਲ ਵਾਪਸ ਨਹੀਂ ਲਈ ਜਾਵੇਗੀ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣ। 
ਇਸ ਮੌਕੇ ਕੁਲਦੀਪ ਸਿੰਘ, ਜਰਨੈਲ ਸਿੰਘ, ਰੋਹਿਤ ਕੁਮਾਰ, ਜਗਿੰਦਰ, ਕਰਨੈਲ ਸਿੰਘ, ਸੰਤੋਖ ਸਿੰਘ, ਅੰਮ੍ਰਿਤਪਾਲ, ਗਗਨਦੀਪ, ਭਗਵਾਨ ਦਾਸ, ਹਰਦੇਵ ਸਿੰਘ ਖਜਾਨਚੀ, ਜਗਤਾਰ ਸਿੰਘ, ਪ੍ਰਭਦਿਆਲ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।


Related News