ਭੁੱਖ ਹੜਤਾਲ ''ਤੇ ਬੈਠਾ ਐਂਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਈਂਡ ਦੇ ਸੂਬਾ ਚੇਅਰਮੈਨ

Thursday, May 24, 2018 - 12:33 AM (IST)

ਪਟਿਆਲਾ(ਬਲਜਿੰਦਰ)-ਪੀ. ਆਰ. ਟੀ. ਸੀ. ਵੱਲੋਂ ਨੇਤਰਹੀਣ ਅਨਾਊਂਸਰਾਂ ਦੀਆਂ ਪ੍ਰਮੋਸ਼ਨਾਂ ਨਾ ਕਰਨ ਦੇ ਰੋਸ ਵਜੋਂ ਅੱਜ ਐਂਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਈਂਡ ਦੇ ਸੂਬਾ ਚੇਅਰਮੈਨ ਪ੍ਰਗਟ ਮਸੀਹ ਪੀ. ਆਰ. ਟੀ. ਸੀ. ਦੇ ਮੁੱਖ ਦਫ਼ਤਰ ਅੱਗੇ ਭੁੱਖ ਹੜਤਾਲ 'ਤੇ ਬੈਠ ਗਏ । ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਪੀ. ਆਰ. ਟੀ. ਸੀ. ਉਨ੍ਹਾਂ ਦੀਆਂ ਪ੍ਰਮੋਸ਼ਨਾਂ ਨਹੀਂ ਕਰੇਗੀ, ਭੁੱਖ ਹੜਤਾਲ ਇਸੇ ਤਰ੍ਹਾਂ ਜਾਰੀ ਰੱਖੇਗੀ। ਉਨ੍ਹਾਂ ਦੱਸਿਆ ਕਿ ਪੀ. ਆਰ. ਟੀ. ਸੀ. ਵਿਚ 7 ਨੇਤਰਹੀਣ ਵਿਅਕਤੀ ਅਨਾਊਂਸਰ ਦੀ ਭੂਮਿਕਾ ਨਿਭਾਅ ਰਹੇ ਹਨ। ਲਗਾਤਾਰ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਪੀ. ਆਰ. ਟੀ. ਸੀ. ਵੱਲੋਂ ਉਨ੍ਹਾਂ ਨੂੰ ਪ੍ਰਮੋਸ਼ਨ ਨਹੀਂ ਦਿੱਤੀ ਗਈ। ਨਾ  ਬੈਕਲਾਗ ਦੀਆਂ ਅਸਾਮੀਆਂ ਨੂੰ ਭਰਿਆ ਗਿਆ ਹੈ। ਚੇਅਰਮੈਨ ਪ੍ਰਗਟ ਮਸੀਹ ਨੇ ਦੱਸਿਆ ਕਿ ਪਿਛਲੇ ਕੁੱਝ ਮਹੀਨਿਆਂ ਤੋਂ ਪੀ. ਆਰ. ਟੀ. ਸੀ. ਦੇ ਮੈਨੇਜਿੰਗ ਡਾਇਰੈਕਟਰ ਮਨਜੀਤ ਸਿੰਘ ਨਾਰੰਗ ਨਾਲ ਵੀ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਵੀ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ, ਜਿਸ ਦੇ ਵਿਰੋਧ ਵਿਚ ਅੱਜ ਭੁੱਖ ਹੜਤਾਲ ਸ਼ੁਰੂ ਕਰਨੀ ਪਈ। ਉਨ੍ਹਾ ਐਲਾਨ ਕੀਤਾ ਕਿ ਜਦੋਂ ਤੱਕ ਪੀ. ਆਰ. ਟੀ. ਸੀ. ਵੱਲੋਂ ਨੇਤਰਹੀਣਾਂ ਦੀਆਂ ਪ੍ਰਮੋਸ਼ਨਾਂ ਦੇ ਨਾਲ ਹੋਰ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਭੁੱਖ ਹੜਤਾਲ ਜਾਰੀ ਰਹੇਗੀ। ਪ੍ਰਗਟ ਮਸੀਹ ਦੀ ਭੁੱਖ ਹੜਤਾਲ ਕਰਵਾਉਣ ਲਈ ਪੀ. ਆਰ. ਟੀ. ਸੀ. ਦੇ ਜਨਰਲ ਮੈਨੇਜਰ ਰਵਿੰਦਰ ਸਿੰਘ ਔਲਖ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਜਲਦ ਮਸਲਾ ਹੱਲ ਕਰਨ ਦਾ ਭਰੋਸਾ ਦੁਆਇਆ। 


Related News