ਪੰਜਾਬ ਹਾਊਸਫੈੱਡ ਦੇ ਮੁਲਾਜ਼ਮਾਂ ਨੂੰ 3 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
Wednesday, May 23, 2018 - 12:20 AM (IST)
ਦਸੂਹਾ, (ਝਾਵਰ)- ਪੰਜਾਬ ਹਾਊਸਫੈੱਡ ਦੇ ਮੁਲਾਜ਼ਮਾਂ ਨੇ ਪਿਛਲੇ 3 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰ ਕੇ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਤਨਖਾਹ ਮਹਿਕਮੇ ਤੋਂ ਰਿਲੀਜ਼ ਕਰਵਾਈ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀਆ ਮਜ਼ਦੂਰ ਸੰਘ ਦੇ ਜ਼ਿਲਾ ਪ੍ਰਧਾਨ ਕਾਮਰੇਡ ਵਿਜੇ ਕੁਮਾਰ ਸ਼ਰਮਾ ਅਤੇ ਹਾਊਸਫੈੱਡ ਦੇ ਕਰਮਚਾਰੀ ਤਰਲੋਚਨ ਸਿੰਘ ਧਾਮੀ, ਗੁਰਦੀਪ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਕੁਮਾਰ, ਬੂਟਾ ਰਾਮ, ਹਰਬੰਸ ਲਾਲ, ਪ੍ਰੇਮ ਕੁਮਾਰ, ਮੋਹਨ ਲਾਲ, ਜੋਗਿੰਦਰ ਕੌਰ, ਬਲਜੀਤ ਸਿੰਘ, ਰਾਜ ਕੁਮਾਰ, ਜੋਗਾ ਸਿੰਘ ਅਤੇ ਤਰਸੇਮ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਸਕੂਲਾਂ 'ਚ ਦਾਖਲੇ ਚੱਲ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਮੁਸ਼ਕਲ ਪੇਸ਼ ਆ ਰਹੀ ਹੈ। ਹਾਊਸਫੈੱਡ ਮੁਲਾਜ਼ਮ ਫਾਕੇ ਕੱਟਣ ਲਈ ਮਜਬੂਰ ਹਨ, ਇਸ ਦੇ ਬਾਵਜੂਦ ਉਨ੍ਹਾਂ ਕਰਜ਼ਧਾਰਕਾਂ ਤੋਂ ਕਰੋੜਾਂ ਰੁਪਏ ਦੀ ਵਸੂਲੀ ਕੀਤੀ ਹੈ।
