ਜਬਰ-ਜ਼ਨਾਹ ਦੇ ਦੋਸ਼ੀ ਨੂੰ 10 ਸਾਲਾਂ ਦੀ ਕੈਦ

Thursday, May 31, 2018 - 05:33 AM (IST)

ਜਬਰ-ਜ਼ਨਾਹ ਦੇ ਦੋਸ਼ੀ ਨੂੰ 10 ਸਾਲਾਂ ਦੀ ਕੈਦ

ਚੰਡੀਗੜ੍ਹ,    (ਸੰਦੀਪ)- ਨਾਬਾਲਗਾ ਨਾਲ ਜਬਰ-ਜ਼ਨਾਹ ਦੇ ਮਾਮਲੇ ਵਿਚ ਜ਼ਿਲਾ ਅਦਾਲਤ ਨੇ ਪੰਚਕੂਲਾ ਨਿਵਾਸੀ ਜਿਤੇਸ਼ ਕੁਮਾਰ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ 'ਤੇ 5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਸੈਕਟਰ-34 ਥਾਣਾ ਪੁਲਸ ਨੇ ਜਿਤੇਸ਼ ਖਿਲਾਫ ਪਿਛਲੇ ਸਾਲ 14 ਜੁਲਾਈ ਨੂੰ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਸੀ। 


Related News