ਮਿਡ-ਡੇ-ਮੀਲ ਕੁੱਕ ਬੀਬੀਆਂ ਨੂੰ 12 ਮਹੀਨੇ ਤਨਖਾਹ ਦਿੱਤੀ ਜਾਵੇ : ਜੀ. ਟੀ. ਯੂ

05/18/2018 2:15:22 PM

ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ ਪਵਨ ਤਨੇਜਾ) - ਸਿੱਖਿਆ ਵਿਭਾਗ 'ਚ ਕੰਮ ਕਰਦੇ ਕਰਮਚਾਰੀ ਵਰਗ ਲਈ ਸੰਘਰਸ਼ ਕਰ ਰਹੀ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਨੇ ਸਰਕਾਰੀ ਸਕੂਲਾਂ 'ਚ ਕੰਮ ਕਰਦੀਆਂ ਮਿਡ-ਡੇ-ਮੀਲ ਕੁੱਕ ਬੀਬੀਆਂ ਤੇ ਸਰਵ ਸਿੱਖਿਆ ਅਭਿਆਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਸਬੰਧੀ ਇਕ ਮੰਗ ਪੱਤਰ ਉੱਪ ਜ਼ਿਲਾ ਸਿੱਖਿਆ ਅਫ਼ਸਰ ਮਨਛਿੰਦਰ ਕੌਰ ਨੂੰ ਦਿੱਤਾ। ਇਸ ਮੰਗ ਪੱਤਰ 'ਚ ਉਨ੍ਹਾਂ ਨੇ ਮਿਡ-ਡੇ-ਮੀਲ ਕੁੱਕਾਂ ਨੂੰ 10 ਮਹੀਨਿਆਂ ਦੀ ਬਜਾਏ 12 ਮਹੀਨੇ ਦੀ ਤਨਖਾਹ ਦਿੱਤੀ ਜਾਵੇ। ਇਸ ਸਮੇਂ ਪ੍ਰਧਾਨ ਪ੍ਰਗਟ ਸਿੰਘ ਜੰਬਰ, ਨਵਦੀਪ ਸੁੱਖੀ, ਦਵਿੰਦਰ ਸਿੰਘ, ਪ੍ਰੇਮ ਕੁਮਾਰ, ਗੁਰਪ੍ਰੀਤ ਸੰਧੂ, ਜਸਵਿੰਦਰ ਸਿੰਘ ਗੁਲਾਬੇਵਾਲਾ ਆਦਿ ਮੌਜੂਦ ਸਨ।