ਸਿੱਖ ਰੈਜੀਮੈਂਟ ਜਵਾਨ ਦੀ ਸੜਕ ਹਾਦਸੇ ''ਚ ਮੌਤ

05/14/2018 4:45:38 AM

ਖੰਨਾ(ਸੁਨੀਲ)-ਦੇਸ਼ ਦੀ ਸਰਹੱਦ ਦੀ ਰੱਖਿਆ ਕਰਨ ਜਾ ਰਹੇ ਇਕ ਸਿੱਖ ਰੈਜੀਮੈਂਟ ਦੇ ਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤਕਰਤਾ ਰੁਪਿੰਦਰ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਪਿੰਡ ਮਾਨੂੰਪੁਰ ਥਾਣਾ ਸਮਰਾਲਾ ਜ਼ਿਲਾ ਲੁਧਿਆਣਾ ਦੇ ਬਿਆਨਾਂ 'ਤੇ ਗੁਰਦੇਵ ਸਿੰਘ ਪੁੱਤਰ ਤ੍ਰਿਲੋਕ ਸਿੰਘ ਵਾਸੀ ਖੰਨਾ ਖਿਲਾਫ ਮਾਮਲਾ ਦਰਜ ਕਰ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਰੁਪਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਵੱਡਾ ਭਰਾ ਜਤਿੰਦਰ ਸਿੰਘ, ਜੋ ਕਿ 5ਵੀਂ ਸਿੱਖ ਰੈਜੀਮੈਂਟ ਸੈਨਾ ਜੰਮੂ 'ਚ ਤਾਇਨਾਤ ਸੀ। ਅੱਜ 11 ਦਿਨਾਂ ਦੀ ਛੁੱਟੀ ਖਤਮ ਹੋਣ ਤੋਂ ਬਾਅਦ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਖੰਨਾ ਤੋਂ ਵਾਪਸ ਡਿਊਟੀ 'ਤੇ ਜਾ ਰਿਹਾ ਸੀ ਤਾਂ ਸਥਾਨਕ ਲਲਹੇੜੀ ਰੋਡ 'ਤੇ ਸਾਹਮਣੋਂ ਆ ਰਹੇ ਪਲਸਰ ਮੋਟਰਸਾਈਕਲ ਚਾਲਕ ਗੁਰਦੇਵ ਸਿੰਘ ਪੁੱਤਰ ਤ੍ਰਿਲੋਕ ਸਿੰਘ ਨੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਚਲਾਉਂਦੇ ਹੋਏ ਉਸਦੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ, ਜਿਸ ਕਾਰਨ ਜਤਿੰਦਰ ਸਿੰਘ ਸੜਕ 'ਤੇ ਡਿੱਗ ਗਿਆ ਅਤੇ ਉਸਦੇ ਸਿਰ 'ਚੋਂ ਖੂਨ ਵੱਗਣ ਲੱਗਾ। ਪਲਸਰ ਚਾਲਕ ਵੀ ਜ਼ਖ਼ਮੀ ਹੋ ਗਿਆ। ਦੋਵਾਂ ਨੂੰ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਤਿੰਦਰ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਰੈਫਰ ਕੀਤਾ ਗਿਆ। ਜਤਿੰਦਰ ਨੂੰ ਇਲਾਜ ਲਈ ਆਈ. ਵੀ. ਵਾਈ. ਹਸਪਤਾਲ ਭਰਤੀ ਕਰਵਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ।