ਸਕੂਟਰੀ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ, ਦੂਜਾ ਜ਼ਖਮੀ

Wednesday, May 23, 2018 - 07:48 AM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) –  ਸਕੂਟਰੀ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋ  ਗਈ। ਥਾਣਾ ਸਿਟੀ 1 ਬਰਨਾਲਾ ਦੇ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪ੍ਰੀਤਮ ਸਿੰਘ ਪੁੱਤਰ ਭਾਨ ਸਿੰਘ ਵਾਸੀ ਪੱਤੀ ਰੋਡ ਬਰਨਾਲਾ ਆਪਣੀ ਸਕੂਟਰੀ ’ਤੇ ਪੱਤੀ ਰੋਡ ਤੋਂ ਬਰਨਾਲਾ ਵੱਲ ਨੂੰ ਆ ਰਿਹਾ ਸੀ ਕਿ ਉਸ ਦੀ ਪੱਤੀ ਚੌਕ  ’ਚ ਤਰਕਸ਼ੀਲ ਚੌਕ ਵੱਲੋਂ ਆਪਣੀ ਭੈਣ ਪ੍ਰੀਤ ਕੌਰ ਨਾਲ ਜਾਂਦੇ ਮੋਟਰਸਾਈਕਲ ਸਵਾਰ ਨਵਪ੍ਰੀਤ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਤਲਵੰਡੀ ਰੋਡ ਭਦੌਡ਼ ਨਾਲ ਸਿੱਧੀ ਟੱਕਰ ਹੋ ਗਈ, ਜਿਸ ਕਾਰਨ ਉਹ ਅਤੇ ਪ੍ਰੀਤਮ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ। ਜਿਥੋਂ ਡਾਕਟਰਾਂ ਨੇ ਜ਼ਖਮੀਅਾਂ ਨੂੰ ਗੰਭੀਰ ਹਾਲਤ ਕਾਰਨ  ਬਾਹਰ ਰੈਫਰ ਕਰ ਦਿੱਤਾ, ਜਿਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਪ੍ਰੀਤਮ ਸਿੰਘ  ਨੇ ਦਮ ਤੋਡ਼ ਦਿੱਤਾ। ਜਦੋਂ ਕਿ ਨਵਪ੍ਰੀਤ ਸਿੰਘ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ। ਪੁਲਸ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਨ ਉਪਰੰਤ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ।


Related News