ਜਲੰਧਰ: ਗੁਰੂ ਗੋਬਿੰਦ ਸਿੰਘ ਸਟੇਡੀਅਮ ਨੇੜੇ ਵਾਪਰਿਆ ਹਾਦਸਾ, ਵਿਦਿਆਰਥੀ ਦੀ ਮੌਤ

05/23/2018 1:14:01 PM

ਜਲੰਧਰ (ਜਸਪ੍ਰੀਤ)— ਇਥੋਂ ਦੇ ਥਾਣਾ ਡਿਵੀਜ਼ਨ ਨੰਬਰ-6 ਦੇ ਅਧੀਨ ਪੈਂਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੇੜੇ ਕਾਰ ਦੀ ਟੱਕਰ ਨਾਲ ਬਾਈਕ ਸਵਾਰ ਵਿਦਿਆਰਥੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਥਾਣਾ ਨੰਬਰ-6 ਦੇ ਏ. ਐੱਸ. ਆਈ. ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਕੋਲ ਕੋਈ ਹਾਦਸਾ ਹੋਇਆ ਹੈ। ਜਦੋਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਨੁਕਸਾਨੀ ਗਈ ਬਾਈਕ ਦੇ ਕੋਲ ਇਕ ਨੌਜਵਾਨ ਦੀ ਲਾਸ਼ ਪਈ ਹੋਈ ਸੀ। ਜਾਂਚ ਕਰਨ 'ਤੇ ਪਤਾ ਲੱਗਾ ਕਿ ਕਾਰ ਅਤੇ ਬਾਈਕ ਦੀ ਟੱਕਰ ਦੇ ਕਾਰਨ ਬਾਈਕ ਸਵਾਰ ਦੀ ਸਵਾਰ ਮੌਤ ਹੋਈ ਹੈ। 
ਮ੍ਰਿਤਕ ਦੀ ਪਛਾਣ ਰਿਸ਼ਭ ਪੁੱਤਰ ਮਨੋਜ ਕੁਮਾਰ ਵਾਸੀ ਬਸਤੀ ਸ਼ੇਖ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਪੁਲਸ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਦੀ ਜਾਂਚ ਕਰ ਰਹੀ ਹੈ ਤਾਂ ਕਿ ਦੋਸ਼ੀ ਕਾਰ ਚਾਲਕ ਦਾ ਪਤਾ ਚੱਲ ਸਕੇ। ਮ੍ਰਿਤਕ ਨੌਜਵਾਨ ਦੇ ਪਿਤਾ ਮਨੋਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਡੀ. ਏ. ਵੀ. ਕਾਲਜ 'ਚ ਪੜ੍ਹਾਈ ਕਰ ਰਿਹਾ ਸੀ ਅਤੇ ਉਸ ਦੇ ਨਾਲ-ਨਾਲ ਸ਼ਾਪਿੰਗ ਮਾਲ 'ਚ ਨੌਕਰੀ ਵੀ ਕਰਦਾ ਸੀ। ਪੁੱਤ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰ 'ਚ ਸੋਗ ਦੀ ਲਹਿਰ ਛਾ ਗਈ ਹੈ।


Related News