ਰੋਡਰੇਜ ਮਾਮਲਾ : ਨਵਜੋਤ ਸਿੱਧੂ ''ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

05/15/2018 9:52:07 AM

ਨਵੀਂ ਦਿੱਲੀ— ਪੰਜਾਬ ਦੇ ਕੈਬਨਿਟ ਮੰਤਰੀ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਾਥੀ ਰੁਪਿੰਦਰ ਸਿੰਘ ਸੰਧੂ ਦੇ 29 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਅੱਜ ਫੈਸਲਾ ਸੁਣਾਇਆ ਜਾਵੇਗਾ। ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਇਨ੍ਹਾਂ ਦੋਵਾਂ ਦੀ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਪਰ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ 'ਚ 3 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਹਾਈਕੋਰਟ ਦੇ ਫੈਸਲੇ ਖਿਲਾਫ ਸਿੱਧੂ ਨੇ ਸੁਪਰੀਮ ਕੋਰਟ 'ਚ ਅਪੀਲ ਦਾਇਰ ਕੀਤੀ ਸੀ।
ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ 'ਚ ਫਸਾਇਆ ਗਿਆ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਦਲੀਲ ਦਿੱਤੀ ਗਈ ਕਿ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਜਾਵੇ। ਦੱਸ ਦਈਏ ਕਿ 1998 ਦੇ ਰੋਡ ਰੇਜ ਕੇਸ 'ਚ 2006 'ਚ ਹਾਈ ਕੋਰਟ ਨੇ ਸਿੱਧੂ ਨੂੰ 3 ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਸਿੱਧੂ ਇਸ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਗਏ। ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਣ ਦੇ ਪੱਖ 'ਚ ਦਲੀਲ ਦਿੱਤੀ। ਇਸ ਘਟਨਾ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ।


Related News