ਬਾਜ਼ਾਰ ਸੁਸਤ : ਸੈਂਸੈਕਸ 98 ਅੰਕ ਡਿੱਗਾ, ਨਿਫਟੀ 10,700 ਦੇ ਹੇਠਾਂ ਖੁੱਲ੍ਹਾ

05/18/2018 9:18:31 AM

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਕਮਜ਼ੋਰੀ ਨਾਲ ਹੋਈ ਹੈ। ਸ਼ੁੱਕਰਵਾਰ ਦੇ ਕਾਰੋਬਾਰੀ ਸਤਰ 'ਚ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸਪਾਟ ਯਾਨੀ 5.53 ਅੰਕ ਦੀ ਕਮਜ਼ੋਰੀ ਨਾਲ 35,143.59 'ਤੇ ਖੁੱਲ੍ਹਿਆ ਪਰ ਨਾਲ ਹੀ 98 ਅੰਕ ਡਿੱਗ ਕੇ 35,050 'ਤੇ ਚਲਾ ਗਿਆ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ 10.85 ਅੰਕ ਡਿੱਗ ਕੇ 10,671.85 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੌਰਾਨ ਬੀ. ਐੱਸ. ਈ. ਮਿਡ ਕੈਪ 13 ਅੰਕ ਕਮਜ਼ੋਰ ਅਤੇ ਬੈਂਕ ਨਿਫਟੀ 'ਚ 75 ਤੋਂ ਵਧ ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ।

ਉੱਥੇ ਹੀ, ਸ਼ੁੱਕਰਵਾਰ ਦੇ ਕਾਰੋਬਾਰੀ ਸਤਰ 'ਚ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ ਅਤੇ ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜਿਟ ਤੇਜ਼ੀ ਨਾਲ ਕਾਰੋਬਾਰ ਕਰ ਰਹੇ ਹਨ। ਹਾਂਗ ਕਾਂਗ ਦਾ ਹੈਂਗ ਸੇਂਗ ਵੀ ਮਜ਼ਬੂਤੀ 'ਚ ਕਾਰੋਬਾਰ ਕਰ ਰਿਹਾ ਹੈ। ਹਾਲਾਂਕਿ ਸਿੰਗਾਪੁਰ 'ਚ ਐਸ. ਜੀ. ਐਕਸ. ਨਿਫਟੀ 10,700 ਤੋਂ ਹੇਠਾਂ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਦੱਖਣੀ ਕੋਰੀਆ ਦਾ ਕੋਸਪੀ ਵੀ ਤੇਜ਼ੀ 'ਚ ਦੇਖਣ ਨੂੰ ਮਿਲਿਆ। ਬੀਤੇ ਦਿਨੀਂ ਵੀਰਵਾਰ ਨੂੰ ਅਮਰੀਕੀ ਬਾਜ਼ਾਰ ਗਿਰਾਵਟ 'ਚ ਬੰਦ ਹੋਏ ਹਨ। ਡਾਓ ਜੋਂਸ ਅਤੇ ਐੱਸ. ਡੀ. ਪੀ.-500 ਇੰਡੈਕਸ ਕ੍ਰਮਵਾਰ 0.2 ਫੀਸਦੀ ਅਤੇ 0.09 ਫੀਸਦੀ ਤਕ ਡਿੱਗ ਕੇ ਬੰਦ ਹੋਏ ਹਨ। ਨੈਸਡੈਕ ਕੰਪੋਜਿਟ 0.2 ਫੀਸਦੀ ਦੀ ਗੋਤਾ ਲਾ ਕੇ ਬੰਦ ਹੋਇਆ।