ਸ਼ਾਹਕੋਟ ਜ਼ਿਮਨੀ ਚੋਣ ਨੂੰ ਲੈ ਕੇ ਹਲਚਲ, ''ਆਪ'' ਨੇ ਕੀਤੀ ਮੀਟਿੰਗ

05/02/2018 1:03:51 PM

ਚੰਡੀਗੜ੍ਹ (ਮੀਤ) : ਸ਼ਾਹਕੋਟ ਜ਼ਿਮਨੀ ਚੋਣ ਨੂੰ ਲੈ ਕੇ ਹਲਚਲ ਤੇਜ਼ ਹੁੰਦੀ ਜਾ ਰਹੀ ਹੈ, ਇਸ ਦੇ ਮੱਦੇਨਜ਼ਰ ਬੁੱਧਵਾਰ ਨੂੰ 'ਆਮ ਆਦਮੀ ਪਾਰਟੀ' ਵਲੋਂ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ ਜ਼ਿਮਨੀ ਚੋਣ ਸਬੰਧੀ ਚਰਚਾ ਕੀਤੀ ਗਈ। ਮੀਟਿੰਗ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਅਤੇ ਡਾ. ਬਲਬੀਰ ਸਿੰਘ ਮੌਜੂਦ ਰਹੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਕਰੀਬ ਢਾਈ ਲੱਖ ਦੇ ਕਰੀਬ ਮੈਂਬਰ ਹਨ ਅਤੇ ਵਰਕਰ ਹੀ ਉਮੀਦਵਾਰ ਦੀ ਚੋਣ ਕਰਨਗੇ। ਡਾ. ਬਲਬੀਰ ਸਿੰਘ ਨੇ ਇਸ ਦੌਰਾਨ ਦੱਸਿਆ ਕਿ 5 ਮਈ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਸੋਦੀਆ ਚੰਡੀਗੜ੍ਹ ਆਉਣਗੇ ਅਤੇ ਪਾਰਟੀ ਦਫਤਰ ਦਾ ਉਦਘਾਟਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਲਈਆਂ ਹਨ ਅਤੇ ਇਸ ਲਈ 'ਮੇਰਾ ਬੂਥ ਸਭ ਤੋਂ ਮਜ਼ਬੂਤ' ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਮੀਟਿੰਗ 'ਚ ਸੁਖਪਾਲ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ 12ਵੀਂ ਜਮਾਤ ਦੇ ਪਾਠਕ੍ਰਮ 'ਚ ਸਿੱਖ ਇਤਿਹਾਸ ਖਤਮ ਕਰ ਦਿੱਤਾ ਹੈ। ਉਨ੍ਹਾਂ ਕਾ ਕਿ 2 ਲੱਖ ਨਵੇਂ ਬੱਚਿਆਂ ਨੂੰ ਪੰਜਾਬ ਦੇ ਇਤਿਹਾਸ ਦਾ ਪਤਾ ਨਹੀਂ ਲੱਗੇਗਾ। ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸ ਮਿਸਲਾਂ ਦਾ ਇਤਿਹਾਸ ਵੀ ਨਹੀਂ ਪਤਾ ਲੱਗ ਸਕੇਗਾ ਅਤੇ ਹਿਸਟਰੀ ਨਾਲ ਫਿਰ ਕਿਉਂ ਛੇੜਛਾੜ ਕੀਤੀ ਜਾ ਰਹੀ ਹੈ।


Related News