ਸ਼ਾਹਕੋਟ ਜ਼ਿਮਨੀ ਚੋਣ : ਕਾਂਗਰਸੀਆਂ ਨੇ ਕੀਤਾ ਕੈਬਨਿਟ ਮੰਤਰੀ ਧਰਮਸੋਤ ਦੀ ਅਗਵਾਈ ''ਚ ਚੋਣ ਪ੍ਰਚਾਰ

05/26/2018 5:48:27 PM

ਨਾਭਾ (ਜਗਨਾਰ) - 28 ਮਈ ਨੂੰ ਸ਼ਾਹਕੋਟ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਰਿਜ਼ਰਵ ਹਲਕਾ ਨਾਭਾ ਦੇ ਵਰਕਰਾਂ ਨੇ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਦੀ ਅਗਵਾਈ 'ਚ ਪਹੁੰਚ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਦਿਸ਼ਾ ਨਿਰਦੇਸ਼ ਤਹਿਤ ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਜਾ ਕੇ ਚੋਣ ਪ੍ਰਚਾਰ ਕੀਤਾ। ਜਿਸ ਤੋਂ ਬਾਅਦ ਜਗਬਾਣੀ ਨਾਲ ਗੱਲ ਕਰਦਿਆਂ ਪ੍ਰਧਾਨ ਸ਼ੈਂਟੀ ਮਿੱਤਲ ਨੇ ਕਿਹਾ ਕਿ ਜਿਸ ਤਰ੍ਹਾਂ ਹਲਕੇ ਦੇ ਲੋਕਾਂ 'ਚ ਲਾਡੀ ਸ਼ੇਰੋਵਾਲੀਆ ਦੀ ਜਿੱਤ ਨੂੰ ਲੈ ਕੇ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ, ਉਸ ਤੋਂ ਸਾਫ ਜਾਹਰ ਹੁੰਦਾ ਹੈ ਕਿ ਕਾਂਗਰਸ ਪਾਰਟੀ ਇਹ ਸੀਟ ਵੱਡੇ ਫਰਕ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜ਼ਿਮਨੀ ਚੋਣਾਂ 'ਚ ਮੁੱਖ ਮੁੱਦਾ ਵਿਕਾਸ ਹੀ ਰੱਖਿਆ ਕਿਉਂਕਿ ਜੋ ਪਿਛਲੇ ਦਸਾਂ ਸਾਲਾਂ ਦੌਰਾਨ ਹਲਕੇ ਅੰਦਰ ਵਿਕਾਸ ਨਾਮ ਦਾ ਕੋਈ ਕੰਮ ਨਹੀਂ ਹੋਇਆ, ਜਦੋਂ ਕਿ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੱਤਾ ਸੰਭਾਲਦਿਆਂ ਹੀ ਸ਼ਾਹਕੋਟ ਹੀ ਨਹੀਂ, ਸਗੋਂ ਪੂਰੇ ਸੂਬੇ ਅੰਦਰ ਵਿਕਾਸ ਕਾਰਜ ਪਾਰਟੀ ਪੱਧਰ ਤੋਂ ਉਪਰ ਉਠ ਕੇ ਸ਼ੁਰੂ ਕਰਵਾਏ, ਜਿਸ ਕਰਕੇ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਇਸ ਚੋਣ ਪ੍ਰਚਾਰ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਸੂਬਾ ਜਨਰਲ ਸਕੱਤਰ ਮਹੰਤ ਹਰਵਿੰਦਰ ਖਨੌੜਾ, ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਆਦਿ ਕਾਂਗਰਸੀ ਵਰਕਰ ਮੌਜੂਦ ਸਨ।


Related News