ਦੁਕਾਨ ਤੋਂ ਤੇਲ ਲੈਣ ਗਈ ਨਾਬਾਲਗ ਲੜਕੀ ਨਾਲ ਬਲਾਤਕਾਰ

05/14/2018 5:23:14 PM

ਤਰਨਤਾਰਨ (ਰਾਜੂ) : ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਦੁਕਾਨ ਤੋਂ ਤੇਲ ਲੈਣ ਆਈ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਦੁਕਾਨਦਾਰ ਖਿਲਾਫ ਜੁਰਮ 376 ਅਤੇ 4 ਪੀ. ਓ. ਸੀ. ਐੱਸ. ਓ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਲੜਕੀ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਘਰੋਂ ਦੁਕਾਨ 'ਤੇ ਸਬਜ਼ੀ ਬਨਾਉਣ ਵਾਲਾ ਤੇਲ ਲੈਣ ਗਈ ਤਾਂ ਬਲਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬਾਗੜੀਆ ਕਲਾਂ ਨੇ ਦਾਤਰ ਦੀ ਨੋਕ 'ਤੇ ਉਸ ਨੂੰ ਗੁਰਦਆਰਾ ਸਾਹਿਬ ਦੇ ਪਿੱਛਲੇ ਪਾਸੇ ਝਾੜੀਆ ਪਿੱਛੇ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ। ਉਸ ਦੇ ਤਾਏ ਦਾ ਲੜਕਾ ਤੇ ਉਸ ਦੀ ਭਰਜਾਈ ਉਸ ਨੂੰ ਲੱਭਦੇ ਹੋਏ ਉਥੇ ਆ ਗਏ, ਜਿੰਨ੍ਹਾਂ ਨੂੰ ਵੇਖ ਕੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News