1 ਕਿਲੋ ਹੈਰੋਇਨ, 1 ਪਿਸਟਲ, 2 ਮੈਗਜ਼ੀਨ ਤੇ 20 ਜ਼ਿੰਦਾ ਰੌਂਦਾਂ ਸਣੇ ਸਮੱਗਲਰ ਕਾਬੂ

05/26/2018 6:22:36 AM

ਭਿੱਖੀਵਿੰਡ (ਭਾਟੀਆ, ਰਾਜੀਵ, ਬੱਬੂ, ਖਹਿਰਾ) - ਥਾਣਾ ਭਿੱਖੀਵਿੰਡ ਦੀ ਪੁਲਸ ਨੇ ਹੈਰੋਇਨ ਤੇ ਹਥਿਆਰਾਂ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤਰਨਤਾਰਨ ਦੇ ਐੱਸ. ਪੀ. ਇਨਵੈਸਟੀਗੇਸ਼ਨ ਤਿਲਕ ਰਾਜ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਦਰਸ਼ਨ ਮਾਨ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ. ਐੱਸ. ਪੀ. ਇਨਵੈਸਟੀਗੇਸ਼ਨ ਅਸ਼ਵਨੀ ਕੁਮਾਰ ਦੀ ਹਾਜ਼ਰੀ 'ਚ ਥਾਣਾ ਮੁਖੀ ਕਸ਼ਮੀਰ ਸਿੰਘ ਨੇ ਜਸਕਰਨ ਸਿੰਘ ਪੁੱਤਰ ਗੁਰਸਾਹਿਬ ਸਿੰਘ ਵਾਸੀ ਵਾਂ ਤਾਰਾ ਸਿੰਘ ਥਾਣਾ ਖਾਲੜਾ ਹਾਲ ਵਾਸੀ ਸਿੰਘਪੁਰਾ ਥਾਣਾ ਭਿੱਖੀਵਿੰਡ ਨੂੰ ਇਕ ਕਿਲੋ ਹੈਰੋਇਨ, ਇਕ ਪਿਸਟਲ, 2 ਮੈਗਜ਼ੀਨ ਤੇ 20 ਜ਼ਿੰਦਾ ਰੌਂਦਾਂ ਸਣੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਜਸਕਰਨ ਸਿੰਘ ਖਿਲਾਫ ਥਾਣਾ ਭਿੱਖੀਵਿੰਡ ਵਿਖੇ ਮੁਕੱਦਮਾ ਦਰਜ ਕਰ ਕੇ ਤਫਤੀਸ਼ ਅਮਲ 'ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਸਕਰਨ ਸਿੰਘ ਖਿਲਾਫ ਵੱਖ-ਵੱਖ ਥਾਵਾਂ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।