ਸੇਂਟ ਸਹਾਰਾ ਕਾਲਜ ਆਫ ਐਜੂਕੇਸ਼ਨ ਵਿਖੇ ਫੇਅਰਵੈਲ ਪਾਰਟੀ ਅਤੇ ਇਨਾਮ ਵੰਡ ਸਮਾਰੋਹ ਆਯੋਜਿਤ

05/16/2018 2:56:47 PM

ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ): ਸਥਾਨਕ ਫਿਰੋਜਪੁਰ ਰੋਡ ਸਥਿਤ ਸੇਂਟ ਸਹਾਰਾ ਕਾਲਜ ਆਫ ਐਜੂਕੇਸ਼ਨ ਵਿਖੇ ਬੀਤੇ ਦਿਨੀਂ ਬੀ.ਐੱਡ. ਸ਼ੈਸ਼ਨ 2016-18 ਦੇ ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਫੇਅਰਵੈਲ ਪਾਰਟੀ ਅਤੇ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਫੇਅਰਵੈਲ ਪਾਰਟੀ 'ਚ ਵਿਦਿਆਰਥੀਆਂ ਨੇ ਡਾਂਸ, ਭੰਗੜਾ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਰੋਹ ਦੀ ਸ਼ੋਭਾ ਨੂੰ ਵਧਾਇਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਕਾਲਜ ਦੇ ਚੇਅਰਮੈਨ ਡਾ. ਨਰੇਸ਼ ਪਰੂਥੀ ਅਤੇ ਡਾ. ਸਪਨਾ ਪਰੂਥੀ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਸਮਾਰੋਹ ਦੀ ਸ਼ੁਰੂਆਤ ਵਿਚ ਵਿਦਿਆਰਥੀ ਰਾਮ ਸਿੰਘ ਵੱਲੋਂ ਇੱਕ ਧਾਰਮਿਕ ਗੀਤ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਸਮੈਸਟਰ ਚੌਥੇ ਦੇ ਵਿਦਿਆਰਥੀਆਂ ਵੱਲੋਂ ਡਾਂਸ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਕੀਤੀਆਂ ਗਈਆਂ। ਕਾਲਜ ਦੇ ਚੇਅਰਮੈਨ ਡਾ. ਨਰੇਸ਼ ਪਰੂਥੀ ਨੇ ਆਪਣੇ ਭਾਸ਼ਣ ਵਿਚ ਕਾਲਜ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਬਾਰੇ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਸਿੱਖਿਆ ਬਾਰੇ ਵੀ ਜਾਗਰੂਕ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਕਦੇ ਵੀ ਹਿੰਮਤ ਨਾ ਹਾਰਨ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਅਤੇ ਹੋਰ ਮੰਨੋਰੰਜਨ ਦੀਆਂ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਸਟਾਫ ਵੱਲੋਂ ਕਾਲਜ ਦੇ ਵਿਦਿਆਰਥੀ ਵਿਕਰਮ ਸਿੰਘ ਨੂੰ ਸਕਿੱਲ ਅਤੇ ਟੀਚਿੰਗ ਵਿਚ ਤੀਸਰਾ ਸਥਾਨ ਪ੍ਰਾਪਤ ਕਰਨ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਸਮੈਸਟਰ ਦੂਸਰੇ ਦੇ ਵਿਦਿਆਰਥੀਆਂ ਵੱਲੋਂ ਗੀਤ ਅਤੇ ਹੋਰਨਾਂ ਗਤੀਵਿਧੀਆਂ ਨਾਲ ਸਮਾਰੋਹ ਨੂੰ ਅੱਗੇ ਵਧਾਇਆ ਗਿਆ। ਸਮਾਰੋਹ ਦੇ ਅੰਤ ਵਿਚ ਆਖਰੀ ਸਮੈਸਟਰ ਦੇ ਵਿਦਿਆਰਥੀਆਂ ਨੂੰ ਸਾਰੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ। ਇਸ ਸਮੇਂ ਕਾਲਜ ਦਾ ਸਮੂਹ ਸਟਾਫ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਹਾਜ਼ਰ ਸਨ।


Related News