ਸਿਡਨੀ ''ਚ ਜਨਮ ਦਿਨ ਦੀ ਪਾਰਟੀ ਦੌਰਾਨ ਹੋਈ ਛੁਰੇਬਾਜ਼ੀ, 2 ਗੰਭੀਰ ਜ਼ਖਮੀ
Sunday, Jun 03, 2018 - 11:41 AM (IST)

ਸਿਡਨੀ— ਆਸਟ੍ਰੇਲੀਆ ਦੇ ਸ਼ਹਿਰ ਸਿਡਨੀ 'ਚ ਐਤਵਾਰ ਦੀ ਰਾਤ ਨੂੰ ਇਕ ਜਨਮ ਦਿਨ ਦੀ ਪਾਰਟੀ 'ਚ ਝਗੜਾ ਹੋ ਗਿਆ, ਜਿਸ ਕਾਰਨ 2 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਝਗੜਾ ਇੰਨਾ ਵਧ ਗਿਆ ਕਿ ਪਾਰਟੀ ਦੌਰਾਨ ਹੀ ਛੁਰੇਬਾਜ਼ੀ ਹੋਈ। ਪੁਲਸ ਨੇ ਇਸ ਘਟਨਾ ਦੇ ਸੰਬੰਧ 'ਚ 11 ਲੋਕਾਂ ਨੂੰ ਗ੍ਰਿ੍ਰਫਤਾਰ ਕੀਤਾ ਹੈ। ਪੁਲਸ ਮੁਤਾਬਕ ਉਨ੍ਹਾਂ ਨੂੰ ਸ਼ਨੀਵਾਰ ਦੀ ਰਾਤ ਨੂੰ ਸਥਾਨਕ ਸਮੇਂ ਅਨੁਸਾਰ 10.30 ਵਜੇ ਰਿਪੋਰਟ ਮਿਲੀ ਕਿ ਸਿਡਨੀ ਸਥਿਤ ਕੁਵੇਕਰਸ ਹਿੱਲ 'ਚ ਜਨਮ ਦਿਨ ਦੀ ਪਾਰਟੀ ਦੌਰਾਨ ਝਗੜਾ ਹੋ ਗਿਆ ਹੈ ਅਤੇ ਲੋਕ ਆਪਣੇ ਲੜ ਰਹੇ ਹਨ। ਇਸ ਘਟਨਾ ਦੀ ਸੂਚਨਾ ਮਿਲਣ ਮਗਰੋਂ ਜਦੋਂ ਪੁਲਸ ਮੌਕੇ 'ਤੇ ਪੁੱਜੀ ਤਾਂ ਉਨ੍ਹਾਂ ਦੇਖਿਆ ਕਿ 2 ਵਿਅਕਤੀ ਗੰਭੀਰ ਜ਼ਖਮੀ ਸਨ, ਜਿਨ੍ਹਾਂ ਨੂੰ ਚਾਕੂ ਲੱਗੇ ਸਨ। ਦੋਹਾਂ ਨੂੰ ਪੈਰਾ-ਮੈਡੀਕਲ ਅਧਿਕਾਰੀ ਵੈਸਟਮੀਡ ਹਸਪਤਾਲ 'ਚ ਲੈ ਗਏ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਪੁਲਸ ਨੇ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ 'ਚੋਂ 5 ਵਿਅਕਤੀ ਜਿਨ੍ਹਾਂ ਦੀ ਉਮਰ 18 ਤੋਂ 20 ਸਾਲ ਅਤੇ 6 ਨਾਬਾਲਗ ਮੁੰਡਿਆਂ ਜਿਨ੍ਹਾਂ ਦੀ ਉਮਰ 15 ਤੋਂ 17 ਸਾਲ ਦਰਮਿਆਨ ਹੈ, ਨੂੰ ਗ੍ਰਿਫਤਾਰ ਕੀਤਾ ਅਤੇ ਰਿਵਰਸਟੋਨ ਪੁਲਸ ਸਟੇਸ਼ਨ ਲਿਜਾਇਆ ਗਿਆ। ਗ੍ਰਿਫਤਾਰ ਕੀਤੇ ਸਾਰੇ ਲੋਕਾਂ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਇਸ ਘਟਨਾ ਦੀ ਪੁਲਸ ਵਲੋਂ ਜਾਂਚ ਜਾਰੀ ਹੈ।