ਪਿੰਡ ਕੁੱਸਾ ਵਿਖੇ ਗਲੀਆਂ 'ਚ ਇੰਟਰਲਾਕਿੰਗ ਟਾਈਲਾਂ ਲਾਉਣ ਦਾ ਕੰਮ ਸ਼ੁਰੂ

04/25/2018 12:01:21 PM


ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ) - ਪੰਜਾਬ ਦੇ ਪੰਚਾਇਤ ਮੰਤਰੀ ਵੱਲੋਂ ਪਿੰਡ ਕੁੱਸਾ ਲਈ ਭੇਜੀ ਸਪੈਸ਼ਲ ਗ੍ਰਾਂਟ ਨਾਲ ਪਿੰਡ ਦੀਆਂ ਗਲੀਆਂ 'ਚ ਇੰਟਰਲਾਕਿੰਗ ਟਾਈਲਾਂ ਲਾ ਕੇ ਇਨ੍ਹਾਂ ਦੀ ਨੁਹਾਰ ਬਦਲੀ ਜਾ ਰਹੀ ਹੈ। 
ਇਸ ਮੌਕੇ ਪਿੰਡ ਕੁੱਸਾ ਦੇ ਸਰਪੰਚ ਬਲਦੇਵ ਸਿੰਘ ਕੁੱਸਾ ਨੇ ਪਿੰਡ ਦੀਆਂ ਗਲੀਆਂ 'ਚ ਇੰਟਰਲਾਕਿੰਗ ਟਾਈਲਾਂ ਲਾਉਣ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਕਿਹਾ ਕਿ ਪੰਚਾਇਤ ਮੰਤਰੀ ਤ੍ਰਿਪਤਇੰਦਰ ਸਿੰਘ ਬਾਜਵਾ ਤੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਯਤਨਾਂ ਸਦਕਾ ਪਿੰਡ ਦੇ ਵਿਕਾਸ ਕਾਰਜਾਂ ਲਈ 9 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਹੋਈ ਹੈ। ਉਕਤ ਰਾਸ਼ੀ ਪਿੰਡ ਦੀਆਂ ਗਲੀਆਂ ਦੀ ਦਿੱਖ ਸੰਵਾਰਨ ਲਈ ਖਰਚੀ ਜਾਵੇਗੀ ਤੇ ਪਿੰਡ ਦੇ ਹੋਰ ਵੀ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਤੱਤਪਰ ਹੈ। ਇਸ ਸਮੇਂ ਪ੍ਰਧਾਨ ਮੰਦਰ ਕਮੇਟੀ ਗੁਰਚਰਨ ਸਿੰਘ, ਪੰਚ ਪ੍ਰੀਤਮ ਕੌਰ, ਚਰਨ ਸਿੰਘ, ਨੰਬਰਦਾਰ ਗੁਰਜੰਟ ਸਿੰਘ, ਖਜ਼ਾਨਚੀ ਪ੍ਰੇਮ ਸਿੰਘ, ਜ਼ੈਲਦਾਰ ਮਿੱਠੂ ਸਿੰਘ ਆਦਿ ਸਮੂਹ ਗ੍ਰਾਮ ਪੰਚਾਇਤ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸੀ।


Related News