ਬੀਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਲਿਆ ਫਾਹਾ
Sunday, May 13, 2018 - 02:47 AM (IST)

ਬਠਿੰਡਾ(ਜ.ਬ.)-ਪਰਸ ਰਾਮ ਨਗਰ 'ਚ ਬੀਮਾਰੀ ਤੋਂ ਪ੍ਰੇਸ਼ਾਨ ਹੋ ਕੇ ਇਕ ਵਿਅਕਤੀ ਨੇ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸ੍ਰੀ ਹਨੂਮਾਨ ਸੇਵਾ ਸੰਮਤੀ ਦੇ ਵਰਕਰਾਂ ਨੇ ਪੁਲਸ ਦੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ। ਸੰਸਥਾ ਦੇ ਪ੍ਰਧਾਨ ਸੋਹਨ ਮਹੇਸ਼ਵਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਰਸ ਰਾਮ ਨਗਰ ਗਲੀ ਨੰ. 29 'ਚ ਇਕ ਵਿਅਕਤੀ ਨੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਣ 'ਤੇ ਸੰਸਥਾ ਦੇ ਮੈਂਬਰਾਂ ਤਰਸੇਮ ਗਰਗ ਤੇ ਹੋਰਨਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਹੇਠਾਂ ਉਤਾਰਿਆ। ਮੌਕੇ 'ਤੇ ਪਹੁੰਚੀ ਥਾਣਾ ਕੈਨਾਲ ਕਾਲੋਨੀ ਪੁਲਸ ਨੇ ਬਣਦੀ ਕਾਰਵਾਈ ਕੀਤੀ। ਇਸ ਤੋਂ ਬਾਅਦ ਮ੍ਰਿਤਕ ਪ੍ਰਦੀਪ ਕੁਮਾਰ ਪੁੱਤਰ ਬਲਵੀਰ ਸਿੰਘ ਦੀ ਲਾਸ਼ ਨੂੰ ਸੰਸਥਾ ਵਰਕਰਾਂ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਆਸ-ਪਾਸ ਦੇ ਲੋਕਾਂ ਤੋਂ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਕਾਫੀ ਸਮੇਂ ਤੋਂ ਬੀਮਾਰ ਸੀ ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸਨੇ ਉਕਤ ਕਦਮ ਚੁੱਕਿਆ। ਪੁਲਸ ਮਾਮਲੇ ਵਿਚ ਅਗਲੀ ਕਾਰਵਾਈ ਕਰ ਰਹੀ ਹੈ।