ਲੜਕੀ ਨੂੰ ਦਾਜ ਲਈ ਪ੍ਰੇਸ਼ਾਨ ਕਰਨ ''ਤੇ ਪਿਓ ਨੇ ਦਿੱਤੀ ਜਾਨ

05/26/2018 5:19:27 AM

ਬੀਜਾ(ਬਿਪਨ)-ਖੰਨਾ ਸਦਰ ਪੁਲਸ ਨੇ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ 'ਤੇ ਮਾਂ-ਪੱਤ ਖਿਲਾਫ ਮਾਮਲਾ ਦਰਜ ਕੀਤਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਕਲਾਲਮਾਜਰਾ ਨੇ ਪੁਲਸ ਨੂੰ ਬਿਆਨ ਦਿੰਦੇ ਹੋਏ ਦੱਸਿਆ ਕਿ ਉਸਦੀ ਭੈਣ ਜਸਪ੍ਰੀਤ ਕੌਰ ਦਾ ਵਿਆਹ 6 ਸਾਲ ਪਹਿਲਾਂ ਦਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਲੌਂਗੋਵਾਲ ਹੋਇਆ ਸੀ, ਜਿਸ ਦੀ ਧੀ ਵੀ 4 ਸਾਲ 
ਦੀ ਹੈ । ਵਿਆਹ ਤੋਂ ਬਾਅਦ ਉਸ ਦੀ ਭੈਣ ਨੂੰ ਉਸ ਦਾ ਪਤੀ ਤੇ ਸੱਸ ਕਰਮਜੀਤ ਕੌਰ ਦਾਜ ਲਈ ਉਸਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਗਏ ਸੀ ਅਤੇ ਮੇਰੇ ਪਿਤਾ ਨੇ ਇਨ੍ਹਾਂਨੂੰ 3 ਲੱਖ ਰੁਪਏ ਵੀ ਦਿੱਤੇ ਕਿ ਉਹ ਮੇਰੀ ਭੈਣ ਨੂੰ ਤੰਗ ਪ੍ਰੇਸ਼ਾਨ ਨਾ ਕਰਨ ਪਰ ਉਹ ਫਿਰ ਵੀ ਨਹੀਂ ਹਟੇ । ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਭੈਣ ਨੇ ਆਪਣੇ ਸਹੁਰੇ ਪਰਿਵਾਰ ਖਿਲਾਫ ਵੂਮੈਨ ਸੈੱਲ ਵਿਚ ਪਹਿਲਾਂ ਤੋਂ ਹੀ ਸ਼ਿਕਾਇਤ ਦਰਜ ਕਰਵਾਈ ਹੋਈ ਹੈ। ਲੜਕੀ ਦੇ ਪਿਤਾ ਰਜਿੰਦਰ ਸਿੰਘ ਨੇ 25 ਮਈ ਨੂੰ ਪ੍ਰੇਸ਼ਾਨ ਹੋ ਕੇ ਸਲਫਾਸ ਦੀਆਂ ਗੋਲੀਆਂ ਖਾ ਕੇ ਆਤਮ ਹੱਤਿਆ ਕਰ ਲਈ ਸੀ। ਉਸੇ ਦਿਨ ਵੂਮੈਨ ਸੈੱਲ 'ਚ ਸਹੁਰਾ ਪਰਿਵਾਰ ਦੀ ਪੇਸ਼ੀ ਵੀ ਸੀ । ਪੁਲਸ ਨੇ ਮ੍ਰਿਤਕ ਰਜਿੰਦਰ ਸਿੰਘ ਦੇ ਪੁੱਤਰ ਹਰਦੀਪ ਸਿੰਘ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਦਵਿੰਦਰ ਸਿੰਘ ਤੇ ਕਰਮਜੀਤ ਕੌਰ ਖਿਲ਼ਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।