ਕਰਜ਼ੇ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਦਰੱਖਤ ਨਾਲ ਲਿਆ ਫਾਹਾ
Thursday, May 31, 2018 - 03:51 AM (IST)
ਸੰਗਤ ਮੰਡੀ(ਮਨਜੀਤ)-ਪਿੰਡ ਚੁੱਘੇ ਖੁਰਦ ਵਿਖੇ ਇਕ ਕਰਜ਼ਾਈ ਖ਼ੇਤ ਮਜ਼ਦੂਰ ਵੱਲੋਂ ਖ਼ੇਤ 'ਚ ਦਰੱਖਤ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਿੱਕਾ ਸਿੰਘ (30) ਪੁੱਤਰ ਮੱਲਾ ਸਿੰਘ ਪਿੰਡ ਦੇ ਢਾਣੀ 'ਚ ਰਹਿੰਦੇ ਕਿਸਾਨ ਜਗਸੀਰ ਸਿੰਘ ਪੁੱਤਰ ਸੱਜਣ ਸਿੰਘ ਦੇ ਕਾਮਾ ਲੱਗਿਆ ਹੋਇਆ ਸੀ। ਦੁਪਹਿਰ ਸਮੇਂ ਉਸ ਨੇ ਇਕ ਦਰੱਖਤ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਨੰਦਗੜ੍ਹ ਦੇ ਮੁਖੀ ਭੁਪਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਜਦ ਇਸ ਸਬੰਧੀ ਥਾਣਾ ਮੁਖੀ ਭੁਪਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਨਿੱਕਾ ਸਿੰਘ ਘਰੇਲੂ ਪ੍ਰੇਸ਼ਾਨੀ ਅਤੇ ਕਰਜ਼ੇ ਕਾਰਨ ਪ੍ਰੇਸ਼ਾਨ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨਿੱਕਾ ਦੇ ਪਿਤਾ ਮੱਲਾ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।
