ਪਾਣੀ ਨੂੰ ਜ਼ਹਿਰੀਲਾ ਕਰਨ ਵਾਲੇ ਮਿੱਲ ਮਾਲਕਾਂ ਖਿਲਾਫ ਤੁਰੰਤ ਹੋਵੇ ਕਾਰਵਾਈ : ਸੁਖਬੀਰ

05/21/2018 12:43:03 PM

ਜਲੰਧਰ : ਮਿਲ ਕਾਰਨ ਜ਼ਹਿਰੀਲੇ ਹੋਏ ਦਰਿਆਵਾਂ ਦੇ ਪਾਣੀ ਦੇ ਮੁੱਦੇ 'ਤੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਲਗਾਏ ਹਨ। ਸੁਖਬੀਰ ਨੇ ਕਿਹਾ ਕਿ ਦਰਿਆਵਾਂ ਦੇ ਜ਼ਹਿਰੀਲੇ ਹੋਏ ਪਾਣੀ ਕਾਰਨ ਜਿੱਥੇ ਲੱਖਾਂ ਜਲ ਜੀਵ ਮੌਤ ਦੇ ਮੂੰਹ ਵਿਚ ਚਲੇ ਗਏ ਹਨ, ਉਥੇ ਹੀ ਲੋਕ ਵੀ ਇਹ ਜ਼ਹਿਰੀਲਾ ਪਾਣੀ ਪੀਣ ਨੂੰ ਮਜਬੂਰ ਹੋ ਗਏ ਹਨ। ਬਾਵਜੂਦ ਇਸ ਦੇ ਪੰਜਾਬ ਸਰਕਾਰ ਦੋਸ਼ੀਆਂ ਖਿਲਾਫ ਕਰਨ ਦੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। 
ਸੁਖਬੀਰ ਬਾਦਲ ਨੇ ਦਰਿਆਵਾਂ ਦੇ ਪਾਣੀਆਂ ਨੂੰ ਜ਼ਹਿਰੀਲਾ ਕਰਨ ਵਾਲੇ ਮਿੱਲ ਮਾਲਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰੀ ਕੀਤਾ ਜਾਣਾ ਚਾਹੀਦਾ ਹੈ।


Related News