''ਆਪ'' ਵਿਧਾਇਕਾਂ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਧਮਕੀ ਦਾ ਲਿਆ ਗੰਭੀਰ ਨੋਟਿਸ
Thursday, May 31, 2018 - 03:14 AM (IST)
ਮਾਨਸਾ(ਮਿੱਤਲ)- ਹਲਕਾ ਮਾਨਸਾ ਅਤੇ ਬੁਢਲਾਡਾ ਤੋਂ ਐੱਮ. ਐੱਲ. ਏ. ਨਾਜਰ ਸਿੰਘ ਮਾਨਸ਼ਾਹੀਆ ਅਤੇ ਪ੍ਰਿੰਸੀਪਲ ਬੁੱਧ ਰਾਮ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਦਿੱਤੀ ਧਮਕੀ ਦਾ ਗੰਭੀਰ ਨੋਟਿਸ ਲਿਆ ਹੈ, ਜਿਸ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 'ਆਪ' ਆਗੂ ਦੀ ਕਿਸੇ ਵੀ ਕਾਰਵਾਈ ਨਾਲ ਕਾਨੂੰਨ ਤਹਿਤ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖਹਿਰਾ ਨਾਲ ਨਜਿੱਠਣ ਦੀ ਬਜਾਏ ਸੂਬੇ 'ਚ ਵੱਡੀ ਪੱਧਰ 'ਤੇ ਪ੍ਰਦੂਸ਼ਣ ਫੈਲਾ ਰਹੇ ਅਦਾਰਿਆਂ ਨਾਲ ਕਾਨੂੰਨ ਤਹਿਤ ਨਜਿੱਠਣ ਦੀ ਹਿੰਮਤ ਦਿਖਾਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ ਪ੍ਰਦੂਸ਼ਣ ਫੈਲਾ ਰਹੀਆਂ ਫੈਕਟਰੀਆਂ ਦਾ ਜ਼ਬਰਦਸਤ ਵਿਰੋਧ ਕਰੇਗੀ।
