ਜ਼ਿਲਾ ਬਾਰ ਐਸੋਸੀਏਸ਼ਨ ਵਲੋਂ ਤਰਨਤਾਰਨ ਸਰਹਾਲੀ ਗੋਲੀ ਕਾਂਡ ਦੀ ਨਿਖੇਧੀ

05/22/2018 11:05:42 AM

ਤਰਨਤਾਰਨ (ਮਿਲਾਪ) : ਜ਼ਿਲਾ ਬਾਰ ਐਸੋਸੀਏਸ਼ਨ ਤਰਨਤਾਰਨ ਦੇ ਸਮੂਹ ਵਕੀਲਾਂ ਵਲੋਂ ਐਡਵੋਕੇਟ ਸ਼ਮਸ਼ੇਰ ਸਿੰਘ ਕੰਗ ਪ੍ਰਧਾਨ ਜ਼ਿਲਾ ਬਾਰ ਐਸੋਸੀਏਸ਼ਨ ਤਰਨਤਾਰਨ ਦੀ ਅਗਵਾਈ 'ਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਵਿਚ ਐਡਵੋਕੇਟ ਹੀਰਾ ਸਿੰਘ ਸੰਧੂ ਦੇ ਘਰ 'ਚ ਬੀਤੇ ਦਿਨੀਂ ਕੁਝ ਸ਼ਰਾਰਤੀਆਂ ਵੱਲੋਂ ਭੰਨਤੋੜ, ਮਾਰ-ਕੁੱਟ ਕਰਨ ਤੋਂ ਬਾਅਦ ਫਾਇਰਿੰਗ ਕਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੀ ਨਿਖੇਧੀ ਕੀਤੀ। ਇਸ ਸਬੰਧ 'ਚ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਲਈ ਮੰਗ-ਪੱਤਰ ਦਿੱਤਾ ਗਿਆ ਅਤੇ ਪਰਿਵਾਰ ਦੀ ਸੁਰੱਖਿਆ ਲਈ ਪੁਲਸ ਪ੍ਰਸ਼ਾਸਨ ਕੋਲੋਂ ਉਚਿਤ ਪ੍ਰਬੰਧਾਂ ਦੀ ਮੰਗ ਕੀਤੀ ਗਈ। ਇਸ ਸਬੰਧੀ ਜ਼ਿਲਾ ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਕੰਗ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਮੂਹ ਬਾਰ ਮੈਂਬਰ ਤੇ ਅਹੁਦੇਦਾਰ ਐਡਵੋਕੇਟ ਹੀਰਾ ਸਿੰਘ ਦੇ ਹੱਕ 'ਚ ਅੱਗੇ ਆਏ ਹਨ। ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 24 ਮਈ ਨੂੰ ਕਤਲ ਦੇ ਮਾਮਲੇ ਸਬੰਧੀ ਅਦਾਲਤ 'ਚ ਗਵਾਹੀ ਮੌਕੇ ਵੀ ਇਨ੍ਹਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇ।
ਇਸ ਮੌਕੇ ਜ਼ਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਕੰਗ, ਵਾਈਸ ਪ੍ਰਧਾਨ ਮਹਿੰਦਰਪਾਲ ਅਰੋੜਾ, ਜੁਆਇੰਟ ਸੈਕਟਰੀ ਅੰਕੁਸ਼ ਸੂਦ, ਐਗਜ਼ੈਕਟਿਵ ਮੈਂਬਰ ਕੰਵਰਜਸਦੀਪ ਸਿੰਘ ਬਾਠ ਆਦਿ ਹਾਜ਼ਰ ਸਨ।