ਬੱਚੀ ਨੂੰ ਸੱਪ ਨੇ ਡੰਗਿਆ, ਹਾਲਤ ਨਾਜ਼ੁਕ

05/26/2018 1:49:33 AM

ਬਟਾਲਾ, (ਬੇਰੀ)- ਅੱਜ ਇਕ ਛੋਟੀ ਬੱਚੀ ਨੂੰ ਸੱਪ ਦੇ ਡੰਗਣ ਨਾਲ ਹਾਲਤ ਗੰਭੀਰ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਨਜੀਤ ਕੌਰ ਪੁੱਤਰੀ ਗੁਰਮੁੱਖ ਸਿੰਘ ਵਾਸੀ ਪਿੰਡ ਭਾਗੋਵਾਲ ਖੇਤਾਂ 'ਚ ਖੇਡ ਰਹੀ ਸੀ ਅਤੇ ਅਚਾਨਕ ਇਕ ਜ਼ਹਿਰੀਲੇ ਸੱਪ ਨੇ ਮਨਜੀਤ ਕੌਰ ਨੂੰ ਡੰਗ ਮਾਰ ਦਿੱਤਾ, ਜਿਸ ਨਾਲ ਉਸ ਦੀ ਹਾਲਤ ਨਾਜ਼ੁਕ ਹੋ ਗਈ। ਉਪਰੰਤ ਮਨਜੀਤ ਕੌਰ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਬਟਾਲਾ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਮਨਜੀਤ ਕੌਰ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। 


Related News