ਰੇਲਵੇ ਸਟੇਸ਼ਨ ਨੇੜੇ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ

04/27/2018 1:17:12 PM

ਨਕੋਦਰ (ਰਜਨੀਸ਼)— ਨਕੋਦਰ 'ਚ ਰੇਲਵੇ ਸਟੇਸ਼ਨ ਨੇੜੇ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਟੀ ਇੰਚਾਰਜ ਊਸ਼ਾ ਰਾਣੀ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਰੇਲਵੇ ਸਟੇਸ਼ਨ ਨੇੜੇ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਹੋਣ ਸੰਬੰਧੀ ਦੁਕਾਨਦਾਰਾਂ ਨੇ ਪੁਲਸ ਅਧਿਕਾਰੀਆਂ ਨੂੰ ਸੂਚਿਤ ਕੀਤਾ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ 'ਚ ਰੱਖਵਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬਜ਼ੁਰਗ ਦੇ ਸਰੀਰ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਸਨ ਫਿਲਹਾਲ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ।
ਥਾਣਾ ਪ੍ਰਭਾਰੀ ਨੇ ਦੱਸਿਆ ਕਿ ਨੇੜੇ-ਤੇੜ ਦੇ ਦੁਕਾਨਦਾਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਉਕਤ ਬਜ਼ੁਰਗ ਪਿਛਲੇ ਕਾਫੀ ਸਮੇਂ ਤੋਂ ਢਾਬਿਆਂ ਅਤੇ ਹਲਵਾਈ ਦੀ ਦੁਕਾਨ 'ਤੇ ਦਿਹਾੜੀ-ਮਜ਼ਦੂਰ ਦਾ ਕੰਮ ਕਰਦਾ ਸੀ ਪਰ ਕਿਸੇ ਵੀ ਦੁਕਾਨਦਾਰ ਨੂੰ ਉਸ ਦੇ ਘਰ ਦਾ ਪਤਾ ਨਹੀਂ ਸੀ। ਪੁਲਸ ਨੇ ਲਾਸ਼ ਦੀ ਪਛਾਣ ਕਰਨ ਲਈ 72 ਘੰਟੇ ਦੇ ਲਈ ਸਿਵਿਲ ਹਸਪਤਾਲ 'ਚ ਰੱਖ ਦਿੱਤਾ ਹੈ। 


Related News