ਦਾਜ ਦੀ ਮੰਗ ਕਰਨ ਵਾਲੇ ਪਤੀ ਤੇ ਸੱਸ ਵਿਰੁੱਧ ਮਾਮਲਾ ਦਰਜ

Tuesday, May 15, 2018 - 01:27 AM (IST)

ਦਾਜ ਦੀ ਮੰਗ ਕਰਨ ਵਾਲੇ ਪਤੀ ਤੇ ਸੱਸ ਵਿਰੁੱਧ ਮਾਮਲਾ ਦਰਜ

ਬਟਾਲਾ, (ਬੇਰੀ)- ਥਾਣਾ ਸਿਵਲ ਲਾਈਨ ਦੀ ਪੁਲਸ ਦੇ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਰਿਪੋਰਟ 'ਚ ਜਗੀਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਉਤਮ ਨਗਰ ਬਟਾਲਾ ਨੇ ਲਿਖਵਾਇਆ ਹੈ ਕਿ ਉਸਦੀ ਲੜਕੀ ਰਜਵੰਤ ਕੌਰ ਦਾ ਵਿਆਹ 20-11-2013 ਨੂੰ ਰਣਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਭਗਵਾਨਪੁਰ ਜ਼ਿਲਾ ਕਪੂਰਥਲਾ ਨਾਲ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਰਣਜੀਤ ਸਿੰਘ ਅਤੇ ਉਸਦੀ ਮਾਤਾ ਬਲਵਿੰਦਰ ਕੌਰ ਪਤਨੀ ਗੁਰਦੀਪ ਸਿੰਘ ਸਾਡੀ ਲੜਕੀ ਕੋਲੋਂ ਹੋਰ ਦਾਜ ਲਿਆਉਣ ਦੀ ਮੰਗ ਕਰਨ ਲੱਗ ਪਏ ਅਤੇ ਉਸ ਦੀ ਮਾਰ ਕੁਟਾਈ ਵੀ ਕਰਨੀ ਸ਼ੁਰੂ ਕਰ ਦਿੱਤੀ। ਏ. ਐੱਸ. ਆਈ. ਨੇ ਦੱਸਿਆ ਕਿ ਜਗੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਰਣਜੀਤ ਸਿੰਘ ਅਤੇ ਬਲਵਿੰਦਰ ਕੌਰ ਦੇ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ। 


Related News