ਜ਼ਖਮੀ ਹਾਲਤ ''ਚ ਮਿਲੇ ਨੌਜਵਾਨ ਦੀ ਮੌਤ

05/22/2018 5:43:45 AM

ਕਪੂਰਥਲਾ, (ਭੂਸ਼ਣ)- ਬੀਤੇ ਦਿਨੀਂ ਗੰਭੀਰ ਹਾਲਤ 'ਚ ਇਲਾਜ ਲਈ ਸਿਵਲ ਹਸਪਤਾਲ ਲਿਆਂਦੇ ਗਏ ਇਕ ਅਣਪਛਾਤੇ ਵਿਅਕਤੀ ਨੇ ਦਮ ਤੋੜ ਦਿੱਤਾ। ਫਿਲਹਾਲ ਲਾਸ਼ ਦੀ ਪਛਾਣ ਨਾ ਹੋਣ ਕਾਰਨ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ 72 ਘੰਟਿਆਂ ਲਈ ਮੋਰਚਰੀ ਰੂਮ 'ਚ ਰਖਵਾ ਕੇ ਸੂਬੇ ਦੇ ਸਾਰੇ ਥਾਣਿਆਂ 'ਚ ਵਾਇਰਲਸ ਮੈਸੇਜ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸ਼ਹਿਰ 'ਚ ਸੜਕ ਕਿਨਾਰੇ ਜ਼ਖਮੀ ਹਾਲਤ 'ਚ ਪਏ ਇਕ ਅਣਪਛਾਤੇ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਹਾਲਤ ਕਾਫੀ ਗੰਭੀਰ ਚੱਲ ਰਹੀ ਸੀ ਅਤੇ ਉਸ ਦੀ ਪਛਾਣ ਵੀ ਨਹੀਂ ਹੋਈ ਸੀ ।  ਅੱਜ ਉਕਤ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ । ਮੌਕੇ 'ਤੇ ਪਹੁੰਚੀ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਦੀ ਪਛਾਣ ਲਈ ਸੂਬੇ ਦੇ ਸਾਰੇ ਥਾਣਿਆਂ ਨੂੰ ਸੂਚਿਤ ਕਰ ਦਿੱਤਾ ਹੈ।  


Related News