ਦੋਸਤ ਨੂੰ ਜ਼ਹਿਰੀਲੀ ਚੀਜ਼ ਖਵਾਈ, ਮੌਤ

Friday, May 18, 2018 - 12:21 AM (IST)

ਦੋਸਤ ਨੂੰ ਜ਼ਹਿਰੀਲੀ ਚੀਜ਼ ਖਵਾਈ, ਮੌਤ

ਬਟਾਲਾ, (ਜ. ਬ.)- ਨਜ਼ਦੀਕੀ ਪਿੰਡ ਬਸੰਤਕੋਟ ਵਿਖੇ 2 ਦੋਸਤਾਂ ਵੱਲੋਂ ਆਪਣੇ ਹੀ ਇਕ ਦੋਸਤ ਨੂੰ ਕੋਈ ਜ਼ਹਿਰੀਲੀ ਚੀਜ਼ ਖਵਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦੇਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ. ਐੱਚ. ਓ. ਹਰਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬਸੰਤਕੋਟ ਬੀਤੇ ਕੱਲ ਆਪਣੇ ਘਰ ਤੋਂ ਖੇਤਾਂ ਵਿਚ ਗਿਆ ਸੀ ਅਤੇ ਉਥੇ ਉਸ ਦੇ ਦੋਸਤਾਂ ਦਾ ਫੋਨ ਆਇਆ ਅਤੇ ਉਹ ਉਸ ਨੂੰ ਆਪਣੇ ਨਾਲ ਲੈ ਗਏ, ਜਿਸ ਤੋਂ ਬਾਅਦ ਉਕਤ ਨੌਜਵਾਨਾਂ ਨੇ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਖਵਾ ਦਿੱਤੀ। ਇਸ ਨਾਲ ਅੰਮ੍ਰਿਤਪਾਲ ਦੀ ਹਾਲਤ ਖਰਾਬ ਹੋਣ ਲੱਗੀ ਅਤੇ ਉਸ ਨੂੰ ਫਤਿਹਗੜ੍ਹ ਚੂੜੀਆਂ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ। ਐੱਸ. ਐੱਚ. ਓ. ਨੇ ਦੱਸਿਆ ਕਿ ਮ੍ਰਿਤਕ ਲੜਕੇ ਦੀ ਪਤਨੀ ਰਜਿੰਦਰ ਕੌਰ ਤੇ ਮਾਤਾ ਰਣਜੀਤ ਕੌਰ ਦੇ ਬਿਆਨਾਂ 'ਤੇ ਉਕਤ ਦੋਵੇਂ ਨੌਜਵਾਨਾਂ ਹੀਰਾ ਵਾਸੀ ਚੰਦੂਸੂਜਾ ਅਤੇ ਲਾਲਾ ਵਾਸੀ ਬਸੰਤਕੋਟ ਖਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।


Related News