ਹਥਿਆਰਾਂ ਦੀ ਨੋਕ ''ਤੇ ਲੁੱਟ-ਖਸੁੱਟ ਕਰਨ ਵਾਲਾ ਗ੍ਰਿਫਤਾਰ
Sunday, May 13, 2018 - 05:04 AM (IST)

ਅੰਮ੍ਰਿਤਸਰ, (ਸੰਜੀਵ)- ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਹਥਿਆਰਾਂ ਦੀ ਨੋਕ 'ਤੇ ਲੁੱਟ-ਖਸੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਕਾਸ ਉਰਫ ਅਕਾਸ਼ ਵਾਸੀ ਨੂਰੀ ਮੁਹੱਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੇ ਕਬਜ਼ੇ 'ਚੋਂ ਲੁੱਟੇ ਗਏ 7 ਮੋਬਾਇਲ ਤੇ ਵਾਰਦਾਤ 'ਚ ਇਸਤੇਮਾਲ ਕੀਤਾ ਗਿਆ ਦਾਤਰ ਬਰਾਮਦ ਕੀਤਾ। ਥਾਣਾ ਰਾਮਬਾਗ ਦੀ ਪੁਲਸ ਨੇ ਦੋਸ਼ੀ ਵਿਰੁੱਧ ਕੇਸ ਦਰਜ ਕਰ ਕੇ ਉਸ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ 'ਤੇ ਪੁਲਸ ਰਿਮਾਂਡ 'ਤੇ ਲਿਆ ਹੈ।
ਇਹ ਖੁਲਾਸਾ ਥਾਣਾ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਨੂੰ ਵਿਕਾਸ ਦੇ ਸਾਥੀ ਰਾਹੁਲ ਨੂੰ ਗ੍ਰਿਫਤਾਰ ਕਰ ਕੇ ਕੇਂਦਰੀ ਜੇਲ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਪੁਲਸ ਲਗਾਤਾਰ ਵਿਕਾਸ ਦੀ ਤਲਾਸ਼ ਵਿਚ ਸੀ, ਅੱਜ ਉਸ ਨੂੰ ਗ੍ਰਿਫਤਾਰ ਕਰ ਕੇ ਵੱਖ-ਵੱਖ ਖੇਤਰਾਂ ਤੋਂ ਲੁੱਟਿਆ ਗਿਆ ਮਾਲ ਬਰਾਮਦ ਕੀਤਾ ਗਿਆ।