ਗੁਰੂ ਨਾਨਕ ਦੇਵ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

04/25/2018 4:50:51 PM

ਬੁਢਲਾਡਾ (ਬਾਂਸਲ)— ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਗਏ ਬਾਰਵੀਂ ਦੇ ਨਤੀਜਿਆਂ 'ਚ ਗੁਰੂ ਨਾਨਕ ਦੇਵ ਪਬਲਿਕ ਸਕੂਲ ਪਿੰਡ ਅਚਾਨਕ ਕੋਠੇ ਦਾ ਨਤੀਜਾ 100 ਫੀਸਦੀ ਰਿਹਾ।| ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ 'ਚ ਸਕੂਲ ਦੇ ਵਿਦਿਆਰਥੀ ਰਵਨੀਤ ਕੌਰ ਨੇ 450 ਵਿੱਚੋਂ 395, ਹਰਵਿੰਦਰ ਕੋਰ ਸਮੇਤ ਸੁਖਪ੍ਰੀਤ ਕੋਰ ਨੇ 375, ਹਰਪਾਲ ਸਿੰਘ ਨੇ 356 ਅੰਕ ਪ੍ਰਾਪਤ ਕਰਕੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।| ਸਕੂਲ ਦੇ ਸਮੂਹ ਸਟਾਫ ਅਤੇ ਪਿੰਡ ਵਾਸੀਆਂ ਵੱਲੋਂ ਬੱਚਿਆ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਕੂਲ ਅਤੇ ਮਾਪਿਆਂ ਲਈ ਮਾਨ ਵਾਲੀ ਗੱਲ ਹੈ ਜੋ ਇਸ ਸਕੂਲ ਦੇ ਵਿਦਿਆਰਥੀ ਪਹਿਲੀਆਂ ਪੁਜੀਸ਼ਨਾਂ 'ਚ ਪਾਸ ਹੋਏ ਹਨ।|