ਔਰਤ ਨੇ ਖੁਦ ਨੂੰ ਲਾਈ ਅੱਗ, ਮੌਤ

Thursday, May 31, 2018 - 11:59 PM (IST)

ਔਰਤ ਨੇ ਖੁਦ ਨੂੰ ਲਾਈ ਅੱਗ, ਮੌਤ

ਗੁਰਦਾਸਪੁਰ, (ਵਿਨੋਦ)- ਇਕ ਔਰਤ ਨੇ ਖੁਦ ਅੱਗ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਇਸ ਸਬੰਧੀ ਸਿਟੀ ਪੁਲਸ ਨੇ ਧਾਰਾ 174 ਅਧੀਨ ਕਾਰਵਾਈ ਕਰ ਕੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ।
 ਸਹਾਇਕ ਸਬ ਇੰਸਪੈਕਟਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਲਗਭਗ 12 ਵਜੇ ਪੁਲਸ ਨੂੰ ਕਿਸੇ ਨੇ ਸੂਚਿਤ ਕੀਤਾ ਕਿ ਮੁਹੱਲਾ ਇਸਲਾਮਾਬਾਦ ਵਿਚ ਇਕ ਔਰਤ ਨੇ ਆਪਣੀ ਭੈਣ ਦੇ ਘਰ ਆ ਕੇ ਆਪਣੇ ਆਪ ਨੂੰ ਅੱਗ ਲਾ ਲਈ ਹੈ, ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਮੌਕੇ 'ਤੇ ਪਹੁੰਚੇ ਅਤੇ ਮ੍ਰਿਤਕਾ ਰਜਨੀ ਪਤਨੀ ਰਾਜੇਸ਼ ਕੁਮਾਰ ਵਾਸੀ ਝੂਲਣਾ ਮਹਿਲ ਗੁਰਦਾਸਪੁਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ।
 ਪੁਲਸ ਅਧਿਕਾਰੀ ਅਨੁਸਾਰ ਮ੍ਰਿਤਕਾ ਦੇ ਪਤੀ ਰਾਜੇਸ਼ ਕੁਮਾਰ ਨੇ ਪੁਲਸ ਨੂੰ ਬਿਆਨ ਦਿੱਤਾ ਹੈ ਕਿ ਉਸ ਦੀ ਪਤਨੀ ਰਜਨੀ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਉਹ ਅੱਜ ਇਸਲਾਮਾਬਾਦ ਮੁਹੱਲੇ ਵਿਚ ਰਹਿਣ ਵਾਲੀ ਆਪਣੀ ਭੈਣ ਰਿਤੂ ਪਤਨੀ ਵਿੱਕੀ ਦੇ ਕੋਲ ਗਈ ਹੋਈ ਸੀ। ਰਿਤੂ ਕੁਝ ਸਮੇਂ ਲਈ ਬਾਜ਼ਾਰ ਗਈ ਤਾਂ ਪਿੱਛੋਂ ਉਸ ਦੀ ਪਤਨੀ ਨੇ ਆਪਣੇ ਆਪ ਨੂੰ ਅੱਗ ਲਾ ਲਈ। ਘਰ 'ਚੋਂ ਧੂੰਆਂ ਨਿਕਲਦਾ ਵੇਖ ਕੇ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ ਪਰ ਉਦੋਂ ਤੱਕ ਰਜਨੀ ਦੀ ਮੌਤ ਹੋ ਚੁੱਕੀ ਸੀ।
 ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਕੁਝ ਹੋਰ ਗੱਲ ਸਾਹਮਣੇ ਆਈ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਪਰ ਇਸ ਮਾਮਲੇ ਸਬੰਧੀ ਇਲਾਕੇ ਵਿਚ ਕਈ ਤਰ੍ਹਾਂ ਦੀ ਚਰਚਾ ਚੱਲ ਰਹੀ ਹੈ। 


Related News