ਔਰਤ ਨੇ ਘਰੇਲੂ ਪ੍ਰੇਸ਼ਾਨੀ ਕਾਰਨ ਨਹਿਰ ''ਚ ਮਾਰੀ ਛਾਲ

05/16/2018 2:30:36 AM

ਬਠਿੰਡਾ, (ਸੁਖਵਿੰਦਰ)- ਜਨਤਾ ਨਗਰ ਦੇ ਨੇੜੇ ਇਕ ਔਰਤ ਨੇ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਨਹਿਰ ਵਿਚ ਛਾਲ ਮਾਰ ਦਿੱਤੀ। ਜਾਣਕਾਰੀ ਮਿਲੀ ਹੈ ਕਿ ਉਥੋਂ ਲੰਘ ਰਹੇ ਐੱਸ.ਪੀ. ਟ੍ਰੈਫਿਕ ਗੁਰਮੀਤ ਸਿੰਘ ਦੀ ਦੇਖ-ਰੇਖ ਵਿਚ ਆਸ-ਪਾਸ ਦੇ ਲੋਕਾਂ ਨੇ ਉਸਨੂੰ ਸਹੀ ਸਲਾਮਤ ਨਹਿਰ 'ਚੋਂ ਕੱਢਿਆ। ਜਾਣਕਾਰੀ ਦਿੰਦੇ ਹੋਏ ਆਸਰਾ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਰਮੇਸ਼ ਮੇਹਤਾ ਨੇ ਦੱਸਿਆ ਕਿ ਜਨਤਾ ਨਗਰ ਵਾਸੀ ਔਰਤ ਪੂਜਾ ਨੇ ਘਰੇਲੂ ਪ੍ਰੇਸ਼ਾਨੀ ਕਾਰਨ ਨਹਿਰ 'ਚ ਛਾਲ ਮਾਰ ਦਿੱਤੀ। ਇਸ ਦੌਰਾਨ ਐੱਸ. ਪੀ. ਟ੍ਰੈਫਿਕ ਉਥੋਂ ਲੰਘ ਰਹੇ ਸਨ। ਉਨ੍ਹਾਂ ਨੇ ਔਰਤ ਨੂੰ ਡੁੱਬਦੇ ਹੋਏ ਵੇਖਿਆ ਤਾਂ ਤੁਰੰਤ ਉਸਨੂੰ ਬਚਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਕੁਝ ਲੋਕਾਂ ਨੇ ਐੱਸ. ਪੀ. ਗੁਰਮੀਤ ਸਿੰਘ ਦਾ ਸਾਥ ਦਿੰਦੇ ਹੋਏ ਔਰਤ ਨੂੰ ਨਹਿਰ 'ਚੋਂ ਬਾਹਰ ਕੱਢਿਆ। ਇਸਦੀ ਸੂਚਨਾ ਉਨ੍ਹਾਂ ਨੇ ਸੰਸਥਾ ਨੂੰ ਦਿੱਤੀ, ਜਿਸ 'ਤੇ ਸੰਸਥਾ ਦੇ ਮੈਂਬਰ ਜਸਵਿੰਦਰ ਸਿੰਘ ਮੌਕੇ 'ਤੇ ਪਹੁੰਚੇ। ਔਰਤ ਨੂੰ ਸਮਝਾ ਕੇ ਉਸਦੇ ਘਰ ਪਹੁੰਚਾਇਆ ਗਿਆ। ਮੁਹੱਲਾ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਐੱਸ. ਪੀ. ਅਤੇ ਸੰਸਥਾ ਦਾ ਧੰਨਵਾਦ ਕੀਤਾ।