ਚੋਰੀ ਦੇ ਮਾਮਲੇ ''ਚ ਭਗੌੜਾ ਗ੍ਰਿਫਤਾਰ

05/19/2018 2:45:38 PM

ਫ਼ਤਿਹਗੜ੍ਹ ਸਾਹਿਬ (ਜੱਜੀ)- ਪੀ. ਓ. ਸਟਾਫ ਵਲੋਂ ਚੋਰੀ ਦੇ ਕੇਸ ਵਿਚ ਭਗੌੜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐੱਸ. ਪੀ. ਜਾਂਚ ਹਰਪਾਲ ਸਿੰਘ ਅਤੇ ਡੀ. ਐੱਸ. ਪੀ. ਜਾਂਚ. ਦਲਜੀਤ ਸਿੰਘ ਖੱਖ ਨੇ ਦੱਸਿਆ ਕਿ 8 ਮਈ 2017 ਨੂੰ ਥਾਣਾ ਸਰਹਿੰਦ ਪੁਲਸ ਨੇ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਦਰਜ ਕਰ ਕੇ ਚਮਨ ਲਾਲ ਉਰਫ ਹੈਰੀ ਪੁੱਤਰ ਜਗਪਾਲ ਸਿੰਘ ਵਾਸੀ ਪ੍ਰੋਫੈਸਰ ਕਾਲੋਨੀ ਸਰਹਿੰਦ ਮੰਡੀ ਹਾਲ ਆਬਾਦ ਪਿੰਡ ਚਤਰਪੁਰਾ ਨੇੜੇ ਮੰਡੀ ਗੋਬਿੰਦਗੜ੍ਹ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ  ਅਦਾਲਤ ਨੇ 15 ਫਰਵਰੀ 2018 ਨੂੰ ਭਗੌੜਾ ਕਰਾਰ ਦੇ ਦਿੱਤਾ ਸੀ ਜਿਸ 'ਤੇ ਪੀ. ਓ. ਸਟਾਫ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਚਮਨ ਲਾਲ ਨੂੰ ਗ੍ਰਿਫਤਾਰ ਕਰ ਕੇ ਅੱਜ ਅਦਾਲਤ  ਵਿਚ ਪੇਸ਼ ਕੀਤਾ ਜਿਥੋਂ ਉਸ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਜੇਲ ਭੇਜ ਦਿੱਤਾ ਗਿਆ।