ਜਾਣੋਂ ਅੱਜ ਦੇ ਰਾਸ਼ੀਫਲ ''ਚ ਤੁਹਾਡੇ ਲਈ ਕੀ ਹੈ ਖਾਸ

05/21/2018 7:17:09 AM

ਮੇਖ- ਕੋਰਟ-ਕਚਹਿਰੀ ਦੇ ਕੰਮਾਂ ਲਈ ਸਿਤਾਰਾ ਚੰਗਾ, ਜੇ ਕੋਈ ਅਦਾਲਤੀ ਕੰਮ ਰੁਕਿਆ ਪਿਆ ਹੋਵੇ ਤਾਂ ਯਤਨ ਕਰਨ 'ਤੇ ਉਸ 'ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਬ੍ਰਿਖ- ਕੰਮਕਾਜੀ ਸਾਥੀ ਅਜਿਹਾ ਕੁਝ ਨਹੀਂ ਕਰ ਸਕਣਗੇ, ਜਿਹੜਾ ਆਪ ਨੂੰ ਪਸੰਦ ਨਹੀਂ ਹੋਵੇਗਾ, ਮਜ਼ਬੂਤ ਮਨੋਬਲ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।
ਮਿਥੁਨ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ 'ਤੇ ਆਪ ਦੀ ਪਲਾਨਿੰਗ 'ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਕਾਰੋਬਾਰੀ ਟੂਰਿੰਗ ਲਾਭਕਾਰੀ।
ਕਰਕ- ਅਰਥ ਅਤੇ ਕਾਰੋਬਾਰੀ ਸਥਿਤੀ ਚੰਗੀ, ਨੇਕ ਕੰਮਾਂ 'ਚ ਧਿਆਨ, ਕਥਾ-ਵਾਰਤਾ 'ਚ ਜੀਅ ਲੱਗੇਗਾ, ਮੂਡ 'ਚ ਖੁਸ਼ਦਿਲੀ, ਰੰਗੀਨੀ, ਸਵਛੰਦਤਾ ਵਧ ਸਕਦੀ ਹੈ, ਮਾਣ-ਸਨਮਾਨ ਬਣਿਆ ਰਹੇਗਾ।
ਸਿੰਘ- ਸਿਤਾਰਾ ਧਨ ਹਾਨੀ, ਟੈਨਸ਼ਨ, ਪ੍ਰੇਸ਼ਾਨੀ ਵਾਲਾ, ਇਸ ਲਈ ਧਿਆਨ ਰੱਖੋ ਕਿ ਕੋਈ ਕੰਮਕਾਜੀ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਧਨ ਰਾਸ਼ੀ ਕਿਸੇ ਹੇਠ ਫਸ ਨਾ ਜਾਵੇ।
ਕੰਨਿਆ- ਸਿਤਾਰਾ ਆਮਦਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਜੇ ਕੋਈ ਕਾਰੋਬਾਰੀ ਮੁਸ਼ਕਿਲ ਪ੍ਰੇਸ਼ਾਨ ਕਰ ਰਹੀ ਹੈ ਤਾਂ ਯਤਨ ਕਰ ਲੈਣਾ ਚਾਹੀਦਾ ਹੈ।
ਤੁਲਾ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ 'ਚ ਕਦਮ ਬੜ੍ਹਤ ਵੱਲ, ਅਫਸਰ ਸੁਪੋਰਟਿਵ, ਨਰਮ ਅਤੇ ਹਮਦਰਦੀ ਵਾਲਾ ਰੁਖ਼ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ- ਸਿਤਾਰਾ ਜ਼ੋਰਦਾਰ, ਹਰ ਕੋਈ ਆਪ ਦੀ ਮੰਝੀ ਹੋਈ ਸੋਚ ਵੱਲ ਧਿਆਨ ਦੇਵੇਗਾ, ਯਤਨ ਕਰਨ 'ਤੇ ਆਪ ਦੀ ਪਲਾਨਿੰਗ 'ਚ ਥੋੜ੍ਹੀ-ਬਹੁਤ ਪੇਸ਼ਕਦਮੀ ਜ਼ਰੂਰ ਹੋਵੇਗੀ।
ਧਨ- ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਪੇਟ ਕੁਝ ਵਿਗੜਿਆ-ਵਿਗੜਿਆ ਜਿਹਾ ਰਹੇਗਾ, ਇਸ ਲਈ ਖਾਣ-ਪੀਣ 'ਚ ਸੰਜਮ ਵਰਤਣਾ ਚਾਹੀਦਾ ਹੈ, ਸਫ਼ਰ ਵੀ ਨਹੀਂ ਕਰਨਾ ਚਾਹੀਦਾ।
ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਧਿਆਨ ਰੱਖੋ ਕਿ ਆਪੋਜ਼ਿਟ ਸੈਕਸ ਪ੍ਰਤੀ ਖਿੱਚ 'ਚ ਵਾਧੇ ਕਰਕੇ ਆਪ ਕਿਸੇ ਸਮੇਂ ਮੁਸ਼ਕਿਲ 'ਚ ਨਾ ਫਸ ਜਾਓ।
ਕੁੰਭ- ਕਮਜ਼ੋਰ ਸਿਤਾਰੇ ਕਰਕੇ ਕੋਈ ਨਾ ਕੋਈ ਮੁਸ਼ਕਿਲ ਆਪ ਲਈ ਬਣੀ ਰਹੇਗੀ, ਇਸ ਲਈ ਹਰ ਕੰਮ ਪੂਰੀ ਤਰ੍ਹਾਂ ਸੁਚੇਤ ਰਹਿ ਕੇ ਕਰਨਾ ਠੀਕ ਰਹੇਗਾ।
ਮੀਨ- ਯਤਨ ਕਰਨ 'ਤੇ ਆਪ ਦੀ ਪਲਾਨਿੰਗ 'ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਅਰਥ ਦਸ਼ਾ ਠੀਕ-ਠਾਕ ਰਹੇਗੀ, ਧਾਰਮਿਕ ਕੰਮਾਂ 'ਚ ਧਿਆਨ।
21 ਮਈ, 2018, ਸੋਮਵਾਰ
 ਪ੍ਰਥਮ (ਅਧਿਕ) ਜੇਠ ਸੁਦੀ ਤਿਥੀ ਸਪਤਮੀ (ਰਾਤ 10.13 ਤਕ)
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਬ੍ਰਿਖ 'ਚ
ਚੰਦਰਮਾ ਕਰਕ 'ਚ
ਮੰਗਲ ਮਕਰ 'ਚ 
ਬੁੱਧ ਮੇਖ 'ਚ
ਗੁਰੂ ਤੁਲਾ 'ਚ
ਸ਼ੁੱਕਰ ਮਿਥੁਨ 'ਚ
ਸ਼ਨੀ ਧਨ 'ਚ
ਰਾਹੂ ਕਰਕ 'ਚ
ਕੇਤੂ ਮਕਰ 'ਚ
ਬਿਕ੍ਰਮੀ ਸੰਮਤ : 2075, ਜੇਠ ਪ੍ਰਵਿਸ਼ਟੇ : 8, ਰਾਸ਼ਟਰੀ ਸ਼ਕ ਸੰਮਤ : 1940, ਮਿਤੀ : 31 (ਵਿਸਾਖ), ਹਿਜਰੀ ਸਾਲ : 1439, ਮਹੀਨਾ : ਰਮਜ਼ਾਨ, ਤਰੀਕ : 5, ਨਕਸ਼ੱਤਰ : ਅਸ਼ਲੇਖਾ (ਰਾਤ 9.25 ਤਕ), ਯੋਗ : ਵ੍ਰਿਧੀ (ਸਵੇਰੇ 5.49 ਤਕ ਅਤੇ ਮਗਰੋਂ ਯੋਗ ਧਰੁਵ)। ਚੰਦਰਮਾ : ਰਾਤ 9.25 ਤਕ ਕਰਕ ਰਾਸ਼ੀ 'ਤੇ ਅਤੇ ਮਗਰੋਂ ਸਿੰਘ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ 10.13 'ਤੇ), ਰਾਤ 9.25 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ (ਪੂਰਬ-ਉੱਤਰ) ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ 7 ਤੋਂ 9 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਰਾਜੀਵ ਗਾਂਧੀ ਬਲੀਦਾਨ ਦਿਵਸ, ਮੇਲਾ ਹਰੀਦੇਵੀ (ਘੁਮਾਰਵੀਂ, ਹਿਮਾਚਲ)। —(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ, ਫੋਨ : 098156-47057)


Related News